ਲੁਧਿਆਣਾ ਵੈਸਟ ਉਪਚੋਣ: ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਿਆਰੀ ਵਿੱਚ – ਡੀਸੀ ਹਿਮਾਂਸ਼ੂ ਜੈਨ
ਲੁਧਿਆਣਾ- ਲੁਧਿਆਣਾ ਵੈਸਟ ਵਿਧਾਨ ਸਭਾ ਹਲਕੇ ਵਿੱਚ 19 ਜੂਨ 2025 ਨੂੰ ਹੋਣ ਵਾਲੀ ਉਪਚੋਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ (IAS) ਨੇ ਸੀਨੀਅਰ ਪੱਤਰਕਾਰ ਸੰਜੀਵ ਕੁਮਾਰ ਨਾਲ ਖ਼ਾਸ ਗੱਲਬਾਤ ਦੌਰਾਨ ਦਿੱਤੀ।

ਡੀਸੀ ਜੈਨ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਤੇ ਸ਼ਾਂਤਮਈ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਦੇ ਤਹਿਤ ਲੁਧਿਆਣਾ ਵੈਸਟ ਹਲਕੇ ਨੂੰ "ਡਰਾਈ ਇਲਾਕਾ" ਐਲਾਨਿਆ ਗਿਆ ਹੈ, ਜਿਸਦਾ ਅਰਥ ਹੈ ਕਿ ਮਤਦਾਨ ਮੁਕੰਮਲ ਹੋਣ ਤੱਕ ਸ਼ਰਾਬ ਦੀ ਵਿਕਰੀ ਤੇ ਵੰਡ ਸਖ਼ਤੀ ਨਾਲ ਰੋਕੀ ਗਈ ਹੈ।
ਉਨ੍ਹਾਂ ਦੱਸਿਆ ਕਿ ਚੋਣ ਪ੍ਰਚਾਰ ਦੀ ਮਿਆਦ ਖ਼ਤਮ ਹੋ ਚੁੱਕੀ ਹੈ ਅਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜੋ ਵੀ ਰਾਜਨੀਤਿਕ ਵਰਕਰ ਜਾਂ ਆਗੂ ਲੁਧਿਆਣਾ ਵੈਸਟ ਹਲਕੇ ਦੇ ਨਿਵਾਸੀ ਨਹੀਂ ਹਨ, ਉਨ੍ਹਾਂ ਨੂੰ ਤੁਰੰਤ ਹਲਕੇ ਤੋਂ ਬਾਹਰ ਜਾਣ ਦੇ ਹੁਕਮ ਦਿੱਤੇ ਗਏ ਹਨ।
ਉਨ੍ਹਾਂ ਅਨੁਸਾਰ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ ਅਤੇ ਨਤੀਜੇ ਵੀ ਉਸੇ ਦਿਨ ਐਲਾਨੇ ਜਾਣਗੇ।
ਜ਼ਿਲ੍ਹਾ ਪ੍ਰਸ਼ਾਸਨ ਵਾਸੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਚੋਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਸੁਚੱਜੀ ਹੋਵੇਗੀ ਅਤੇ ਇਸ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।