
ਵਿਸ਼ਵ ਰੈਡ ਕ੍ਰਾਸ ਦਿਵਸ ਤੇ ਡੀਸੀ ਦਫਤਰ ਦੇ ਕਰਮਚਾਰੀਆਂ ਵੱਲੋਂ ਕੀਤਾ ਗਿਆ ਖੂਨਦਾਨ।
ਨਵਾਂਸ਼ਹਿਰ - ਵਿਸ਼ਵ ਰੈਡ ਕ੍ਰਾਸ ਦਿਵਸ ਤੇ ਨਵਾਂਸ਼ਹਿਰ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੇ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਹਰ ਸਾਲ 8 ਮਈ ਨੂੰ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਜਾਂਦਾ ਹੈ।
ਨਵਾਂਸ਼ਹਿਰ - ਵਿਸ਼ਵ ਰੈਡ ਕ੍ਰਾਸ ਦਿਵਸ ਤੇ ਨਵਾਂਸ਼ਹਿਰ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੇ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਹਰ ਸਾਲ 8 ਮਈ ਨੂੰ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਜਾਂਦਾ ਹੈ।
ਇਸ ਦਿਨ ਰੈਡ ਕ੍ਰਾਸ ਦੇ ਸੰਸਥਾਪਕ ਅਤੇ ਸ਼ਾਂਤੀ ਦੇ ਲਈ ਪਹਿਲਾ ਨੋਬਲ ਪੁਰਸਕਾਰ ਪਾਉਣ ਵਾਲੇ ਹੈਨਰੀ ਡਿਊਨੈਂਟ ਦੇ ਜਨਮ ਦਿਨ ਤੇ ਉਹਨਾਂ ਨੂੰ ਯਾਦ ਕੀਤਾ ਜਾਂਦਾ ਹੈ ਅਤੇ ਨਾਲ ਹੀ ਉਹਨਾਂ ਦੇ ਵੱਲੋਂ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਜੋ ਸੰਦੇਸ਼ ਦਿੱਤਾ ਗਿਆ ਉਸ ਤੇ ਅਮਲ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਰੈਡ ਕ੍ਰਾਸ ਦਿਵਸ ਤੇ ਸਾਰਿਆਂ ਨੂੰ ਵਧਾਈ ਵੀ ਦਿੱਤੀ। ਇਸ ਤੋਂ ਬਾਅਦ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀਆਂ ਵੱਲੋਂ ਖੂਨਦਾਨ ਵੀ ਕੀਤਾ। ਮੌਕੇ ਤੇ ਹਰਪਾਲ ਸਿੰਘ ਜ਼ਿਲ੍ਹਾ ਨਾਜ਼ਰ, ਸ਼ਾਮ ਲਾਲ ਐਮ.ਏ ਤੋ ਇਲਾਵਾ ਡੀਸੀ ਦਫਤਰ ਦੇ ਕਰਮਚਾਰੀ ਵੀ ਮੌਜੂਦ ਸਨ ।
