ਮੋਤੀ ਮਹਿਲ ਦਾ ਘਿਰਾਓ ਕਰਨ ਗਏ ਕਈ ਕਿਸਾਨ ਹਿਰਾਸਤ ਵਿੱਚ ਲਏ

ਪਟਿਆਲਾ, 8 ਮਈ - ਪਟਿਆਲਾ 'ਚ ਅੱਜ ਰਾਜਪੁਰਾ ਦੇ ਪਿੰਡ ਸਿਹਰਾ 'ਚ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਕਿਸਾਨ ਦੀ ਮੌਤ ਦੇ ਮਾਮਲੇ 'ਚ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਕਿਸਾਨ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ। ਸਥਿਤੀ ਨਾਲ ਨਜਿੱਠਣ ਲਈ ਪੈਲੇਸ ਦੇ ਆਲੇ-ਦੁਆਲੇ ਭਾਰੀ ਪੁਲਿਸ ਬਲ ਦੀ ਤਾਇਨਾਤੀ ਕੀਤੀ ਗਈ।

 ਪੁਲੀਸ ਨੇ ਕਿਸਾਨਾਂ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਹੋਏ ਸਨ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ਅਤੇ ਪ੍ਰਨੀਤ ਕੌਰ ਮੁਰਦਾਬਾਦ ਦੇ ਨਾਅਰੇ ਲਾਏ। ਇਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੇ ਕਿਸਾਨ ਸਾਥੀ ਜੋ ਮਹਿਲ ਦਾ ਘਿਰਾਓ ਕਰਨ ਆ ਰਹੇ ਸਨ, ਨੂੰ ਪੁਲੀਸ ਨੇ ਰਸਤੇ ਵਿੱਚ ਹੀ ਰੋਕ ਲਿਆ। ਰਾਜਪੁਰਾ ਨੇੜੇ ਢੱਡਰੀਆਂ ਵਾਲੇ ਜੱਟਾਂ ਟੋਲ ਪਲਾਜ਼ਾ ’ਤੇ ਕਈ ਕਿਸਾਨਾਂ ਨੂੰ ਰੋਕਿਆ ਗਿਆ ਹੈ। ਇਸ ਤੋਂ ਇਲਾਵਾ ਫੁਆਰਾ ਚੌਕ ਵਿਖੇ ਵੀ ਰੋਕਿਆ ਗਿਆਓ। ਕਿਸਾਨ ਆਗੂ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਾਥੀ ਕਿਸਾਨਾਂ ਨੂੰ ਵੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ।