ਬੀ.ਐੱਡ ਦੇ ਵਿਦਿਆਰਥੀਆਂ ਨੇ ਆਸ਼ਾ ਕਿਰਨ ਸਕੂਲ ਦਾ ਦੌਰਾ ਕੀਤਾ
ਹੁਸ਼ਿਆਰਪੁਰ - ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ 60 ਬੀ.ਐੱਡ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਪ੍ਰੋ. ਡਾ: ਧਰਮਜੀਤ ਸਿੰਘ ਪਰਮਾਰ ਅਤੇ ਡੀਨ ਡਾ: ਅਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜੇ. ਐੱਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦਾ ਦੌਰਾ ਕੀਤਾ ਅਤੇ ਸਪੈਸ਼ਲ ਬੱਚਿਆਂ ਨਾਲ ਸਮਾਂ ਬਿਤਾਇਆ।

ਇਨ੍ਹਾਂ ਬੀ.ਐੱਡ ਵਿਦਿਆਰਥੀਆਂ ਦੇ ਨਾਲ ਪ੍ਰੋਫ਼ੈਸਰ ਪਰਮਜੀਤ ਕੌਰ, ਪ੍ਰੋਫ਼ੈਸਰ ਰਾਜਵੀਰ ਕੌਰ, ਪ੍ਰੋਫ਼ੈਸਰ ਪ੍ਰਵੀਨ ਕੁਮਾਰੀ ਅਤੇ ਡਾ: ਰਿਆਜ਼ ਅਹਿਮਦ ਵੀ ਸਕੂਲ ਵਿੱਚ ਪੁੱਜੇ, ਵਿਦਿਆਰਥੀਆਂ ਨੇ ਵਿਸ਼ੇਸ਼ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਵਿਸ਼ੇਸ਼ ਸਿੱਖਿਆ ਅਤੇ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਇੰਦੂ ਬਾਲਾ ਨੇ ਜਿੱਥੇ ਸਕੂਲ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ, ਉਥੇ ਹੀ ਇਸ ਮੌਕੇ ਕੋਰਸ ਕੋਆਰਡੀਨੇਟਰ ਬਰਿੰਦਰ ਕੁਮਾਰ ਨੇ ਵੀ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਸਮੇਂ ਪ੍ਰਿੰਸੀਪਲ ਸ਼ੈਲੀ ਸ਼ਰਮਾ ਵੀ ਮੌਜੂਦ ਸਨ।