ਵੈਟਨਰੀ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ
ਲੁਧਿਆਣਾ-09-ਮਈ-2024- ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਪਾਠ ਦਾ ਭੋਗ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਪਾਇਆ ਗਿਆ।ਭੋਗ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਵੈਟਨਰੀ ਯੂਨੀਵਰਸਿਟੀ ਦੀ ਸਥਾਪਨਾ ਸੰਨ 2006 ਵਿੱਚ ਗੁਰੂ ਅੰਗਦ ਦੇਵ ਸਾਹਬ ਦੇ ਨਾਮ `ਤੇ ਕੀਤੀ ਗਈ ਸੀ। ਗੁਰੂ ਅੰਗਦ ਦੇਵ ਜੀ ਖ਼ੁਦ ਵੀ ਬੜੇ ਪਸ਼ੂ ਪ੍ਰੇਮੀ ਸਨ ਅਤੇ ਬੀਮਾਰ ਤੇ ਤਕਲੀਫ਼ਜ਼ਦਾ ਪਸ਼ੂਆਂ ਦਾ ਖ਼ੁਦ ਖਿਆਲ ਰੱਖ ਕੇ ਇਲਾਜ ਕਰਾਉਂਦੇ ਸਨ। ਭਾਈ ਜਰਨੈਲ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

ਡਾ. ਜਤਿੰਦਰ ਪਾਲ ਸਿੰਘ ਗਿੱਲ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਮੁਲਾਜ਼ਮਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਹੋਰ ਸ਼ਰਧਾਲੂਆਂ ਨੇ ਦੋ ਦਿਨਾ ਅਖੰਡ ਪਾਠ ਦੌਰਾਨ ਤਨ, ਮਨ ਤੇ ਧਨ ਨਾਲ ਸੇਵਾ ਦਾ ਯੋਗਦਾਨ ਪਾਇਆ। ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਨੇ ਕਿਹਾ ਕਿ ਗੁਰੂ ਸਾਹਿਬਾਨ ਦਾ ਮਿਸਾਲੀ ਜੀਵਨ ਅਤੇ ਗੁਰੂ ਗ੍ਰੰਥ ਸਾਹਿਬ ਵਿਚ ਰਚੀ ਬਾਣੀ ਸਾਨੂੰ ਕਈ ਪੱਖਾਂ ਤੋਂ ਸੇਧ ਅਤੇ ਗਿਆਨ ਦਿੰਦੀ ਹੈ। ਡਾ. ਸਰਬਜੀਤ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਦੂਸਰੀ ਪਾਤਸ਼ਾਹੀ ਦੇ ਜੀਵਨ ਦਰਸ਼ਨ, ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਰਚੀ ਗਈ ਬਾਣੀ ਸੰਬੰਧੀ ਸੰਗਤਾਂ ਨੂੰ ਵਿਸਥਾਰ ਵਿਚ ਦੱਸਿਆ।ਵੈਟਨਰੀ ਯੂਨੀਵਰਸਿਟੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਕੈਂਪਸ ਤੋਂ ਬਾਹਰੋਂ ਆਈ ਸੰਗਤ ਨੇ ਵੀ ਭਰਵੀਂ ਹਾਜ਼ਰੀ ਲਗਵਾਈ।