
ਪ੍ਰਿੰ. ਹਰਭਜਨ ਸਿੰਘ ਸਪੋਰਟਿੰਗ ਕਲੱਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ
ਹੁਸ਼ਿਆਰਪੁਰ- ਪ੍ਰਿੰਸੀਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ ਵੱਲੋਂ 62ਵੀਂ ਵਾਰ ਆਯੋਜਿਤ ਕੀਤੇ ਗਏ ਆਲ ਇੰਡੀਆ ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਮਿਲੇ ਸਹਿਯੋਗ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।
ਹੁਸ਼ਿਆਰਪੁਰ- ਪ੍ਰਿੰਸੀਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ ਵੱਲੋਂ 62ਵੀਂ ਵਾਰ ਆਯੋਜਿਤ ਕੀਤੇ ਗਏ ਆਲ ਇੰਡੀਆ ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਮਿਲੇ ਸਹਿਯੋਗ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।
ਕਲੱਬ ਦੇ ਪ੍ਰਧਾਨ ਸ. ਕੁਲਵੰਤ ਸਿੰਘ ਸੰਘਾ ਅਤੇ ਐਸ ਪੀ ਸ਼ਵਿੰਦਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦਾ ਧੰਨਵਾਦ ਕੀਤਾ ਅਤੇ ਕਲੱਬ ਵੱਲੋਂ ਯਾਦ ਚਿੰਨ ਅਤੇ ਸ਼੍ਰੋਮਣੀ ਸਾਹਿਤਕਾਰ ਬਲਜਿੰਦਰ ਮਾਨ ਦੁਆਰਾ ਲਿਖੀ ਪੁਸਤਕ 'ਮਾਹਿਲਪੁਰ ਦਾ ਫੁੱਟਬਾਲ ਸੰਸਾਰ' ਸਨਮਾਨ ਸਹਿਤ ਭੇਂਟ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਕਲੱਬ ਵੱਲੋਂ ਸ਼ਾਨਦਾਰ ਟੂਰਨਾਮੈਂਟ ਦੇ ਆਯੋਜਨ ਲਈ ਵਧਾਈ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸਨ ਇਸ ਉੱਤਮ ਕਾਰਜ ਵਿੱਚ ਆਪਣਾ ਸ਼ਾਨਦਾਰ ਯੋਗਦਾਨ ਪਾਉਂਦਾ ਰਹੇਗਾ। ਅਜਿਹੀਆਂ ਗਤੀਵਿਧੀਆਂ ਨਾਲ ਜਿੱਥੇ ਸਾਡੀ ਨਵੀਂ ਪਨੀਰੀ ਨਸ਼ਿਆਂ ਤੋਂ ਬਚਦੀ ਹੈ ਉੱਥੇ ਉਹਨਾਂ ਦੀ ਸੋਚ ਵੀ ਨਰੋਈ ਹੁੰਦੀ ਹੈ। ਅਜਿਹੇ ਕਾਰਜਾਂ ਨਾਲ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪੈਂਦਾ ਹੈ।
ਜਿਸ ਵਾਸਤੇ ਪ੍ਰਿੰਸੀਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ ਵਧਾਈ ਦਾ ਹੱਕਦਾਰ ਹੈ। ਇਸ ਮੌਕੇ ਕਲੱਬ ਪ੍ਰਧਾਨ ਕੁਲਵੰਤ ਸਿੰਘ ਸੰਘਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਲੇ ਸਹਿਯੋਗ ਵਾਸਤੇ ਕਲੱਬ ਸਦਾ ਰਿਣੀ ਰਹੇਗਾ। ਆਲ ਇੰਡੀਆ ਪੱਧਰ ਦਾ ਆਯੋਜਨ ਇਕੱਲੇ ਕਲੱਬ ਦੇ ਵੱਸ ਦੀ ਗੱਲ ਨਹੀਂ ਇਸ ਵਿੱਚ ਸਭ ਦਾ ਸਹਿਯੋਗ ਜ਼ਰੂਰੀ ਹੁੰਦਾ ਹੈ।
ਦਿੱਤੇ ਸਹਿਯੋਗ ਵਾਸਤੇ ਉਹ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ, ਸਿੱਖ ਵਿੱਦਿਅਕ ਕੌਂਸਲ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਅਤੇ ਐਨ ਆਰ ਆਈ ਵੀਰਾਂ ਦੇ ਵਿਸ਼ੇਸ਼ ਤੌਰ ਤੇ ਧੰਨਵਾਦੀ ਹਨ। ਉਹਨਾਂ ਇਸ ਮੌਕੇ ਜ਼ਿਲ੍ਹੇ ਦੇ ਆਗੂਆਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਉਹਨਾਂ ਨਾਲ ਡਿਸਟਰਿਕਟ ਡਿਵੈਲਪਮੈਂਟ ਫੈਲੋ ਮੈਡਮ ਜੋਇਆ ਸਦੀਕੀ ਵੀ ਹਾਜ਼ਰ ਸਨ।
