ਸਹਾਇਕ ਰਿਟਰਨਿੰਗ ਅਫ਼ਸਰ ਸ਼ਾਮ ਚੁਰਾਸੀ ਵੱਲੋਂ ਮੰਡਿਆਲਾ ਨਾਕੇ ਦਾ ਨਿਰੀਖਣ
ਹੁਸ਼ਿਆਰਪੁਰ - ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ 042-ਸ਼ਾਮ ਚੁਰਾਸੀ ਡਾ. ਅਮਨਦੀਪ ਕੌਰ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵਿਧਾਨ ਸਭਾ ਚੋਣ ਹਲਕਾ ਸ਼ਾਮ ਚੁਰਾਸੀ ਦੇ ਅਧਿਕਾਰ ਖੇਤਰ ਅਧੀਨ ਵੱਖ-ਵੱਖ ਤਾਇਨਾਤ ਕੀਤੀਆਂ ਟੀਮਾਂ ਵਿਚੋਂ ਸਟੈਟਿਕ ਸਰਵੀਲੈਂਸ ਟੀਮ ਵੱਲੋਂ ਹੁਸ਼ਿਆਰਪੁਰ-ਜਲੰਧਰ ਰੋਡ ’ਤੇ ਲਗਾਏ ਮੰਡਿਆਲਾ ਨਾਕੇ ਦਾ ਨਿਰੀਖਣ ਕੀਤਾ।

ਉਨ੍ਹਾਂ ਟੀਮ ਦੇ ਨੋਡਲ ਅਫ਼ਸਰ ਸਹਿਬਾਨ ਨੂੰ ਹਦਾਇਤ ਕੀਤੀ ਕਿ ਜੇਕਰ ਚੈਕਿੰਗ ਦੌਰਾਨ ਕਿਸੇ ਵੀ ਕਿਸਮ ਦਾ ਸੀਜ਼ਰ (ਕੈਸ਼, ਸ਼ਰਾਬ) ਫੜ੍ਹੀ ਜਾਂਦੀ ਹੈ, ਤਾਂ ਇਸ ਦੀ ਸੂਚਨਾ ਤੁਰੰਤ ਆਪਣੇ ਉੱਚ ਅਧਿਕਾਰੀਆਂ ਨੂੰ ਲਿਖਤੀ ਰੂਪ ਵਿਚ ਦਿੱਤੀ ਜਾਵੇ, ਤਾਂ ਜੋ ਚੋਣ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਇਸ ਮੌਕੇ ਇਲੈਕਸ਼ਨ ਇੰਚਾਰਜ ਹਰਪ੍ਰੀਤ ਸਿੰਘ, ਜੂਨੀਅਰ ਸਹਾਇਕ ਲਖਵੀਰ ਸਿੰਘ ਅਤੇ ਕਲਰਕ ਬਿਕਰਮਜੀਤ ਸਿੰਘ ਵੀ ਮੌਜੂਦ ਸਨ।