
ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ
ਮੋਹਾਲੀ 11 ਮਈ - ਲੋਕ ਸਭਾ ਚੋਣਾਂ ਸਬੰਧੀ ਇੱਕ ਅਹਿਮ ਮੀਟਿੰਗ ਯੁਵਾ ਮੋਰਚਾ ਜ਼ਿਲ੍ਹਾ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਤਾਹਿਲ ਸ਼ਰਮਾ ਉਰਫ਼ ਲੱਕੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਯੁਵਾ ਮੋਰਚਾ ਦੇ ਅਹੁਦੇਦਾਰਾਂ ਅਤੇ ਜ਼ਿਲ੍ਹੇ ਦੇ ਹੋਰ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਨੌਜਵਾਨ ਆਗੂ ਤਾਹਿਲ ਸ਼ਰਮਾ ਨੇ ਕਿਹਾ ਕਿ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਨੌਜਵਾਨਾਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ।
ਮੋਹਾਲੀ 11 ਮਈ - ਲੋਕ ਸਭਾ ਚੋਣਾਂ ਸਬੰਧੀ ਇੱਕ ਅਹਿਮ ਮੀਟਿੰਗ ਯੁਵਾ ਮੋਰਚਾ ਜ਼ਿਲ੍ਹਾ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਤਾਹਿਲ ਸ਼ਰਮਾ ਉਰਫ਼ ਲੱਕੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਯੁਵਾ ਮੋਰਚਾ ਦੇ ਅਹੁਦੇਦਾਰਾਂ ਅਤੇ ਜ਼ਿਲ੍ਹੇ ਦੇ ਹੋਰ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਨੌਜਵਾਨ ਆਗੂ ਤਾਹਿਲ ਸ਼ਰਮਾ ਨੇ ਕਿਹਾ ਕਿ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਨੌਜਵਾਨਾਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਚੋਣ ਪ੍ਰਚਾਰ ਵਿੱਚ ਜਿੱਥੇ ਕਿਤੇ ਵੀ ਕੁਝ ਕਮੀਆਂ ਰਹਿ ਗਈਆਂ ਸਨ, ਇਸ ਸਬੰਧੀ ਅੱਜ ਯੁਵਾ ਮੋਰਚਾ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਹੋਈ ਅਤੇ ਇਸ ਕਮੀ ਨੂੰ ਦੂਰ ਕਰਨ ਲਈ ਸਮੂਹ ਨੌਜਵਾਨਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਤਾਹਿਲ ਸ਼ਰਮਾ ਨੇ ਕਿਹਾ ਕਿ ਭਾਰਤ ਦੇ ਲੋਕ ਕੇਂਦਰ ਦੀ ਮੋਦੀ ਸਰਕਾਰ ਦੇ ਕੰਮਾਂ ਨੂੰ ਦੇਖ ਕੇ ਬਹੁਤ ਖੁਸ਼ ਹਨ ਅਤੇ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੂੰ ਆਪਣਾ ਪੂਰਾ ਸਮਰਥਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰਾਂ ਦੀ ਮਦਦ ਨਾਲ ਲੋਕ ਸਭਾ ਹਲਕੇ ਦੀ ਨੁਹਾਰ ਬਦਲ ਜਾਵੇਗੀ ਅਤੇ ਵਿਕਾਸ ਦੇ ਦਰਿਆ ਵਹਿਣ ਲੱਗ ਜਾਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਵਿੱਚ ਦੇਸ਼ ਦੀ ਅਗਵਾਈ ਕਰਨ ਦੀ ਪੂਰੀ ਸਮਰੱਥਾ ਹੈ ਅਤੇ ਦੇਸ਼ ਦੇ ਨੌਜਵਾਨ ਭਲੀਭਾਂਤ ਜਾਣਦੇ ਹਨ ਕਿ ਪਿਛਲੀਆਂ ਸਰਕਾਰਾਂ ਨੇ ਦੇਸ਼ ਅਤੇ ਸੂਬੇ ਲਈ ਕੀ ਕੁਝ ਕੀਤਾ ਹੈ ਅਤੇ ਕਰ ਰਹੀਆਂ ਹਨ।
