ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਦੇ ਵਿਕਾਸ ਵਿੱਚ ਲਿਆਂਦੀ ਖੜੌਂਤ : ਜੀਤੀ ਸਿੱਧੂ

ਐਸ ਏ ਐਸ ਨਗਰ, 13 ਮਈ - ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਦੇ ਵਿਕਾਸ ਵਿਚ ਖੜੌਂਤ ਲਿਆ ਦਿੱਤੀ ਹੈ। ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਪ੍ਰਚਾਰ ਦੌਰਾਨ ਉਹਨਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਵਿਧਾਇਕ ਨੇ ਇਲਾਕੇ ਲਈ ਕੋਈ ਨਵਾਂ ਵਿਕਾਸ ਪ੍ਰੋਜੈਕਟ ਨਹੀਂ ਲਿਆਂਦਾ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸਾਬਕਾ ਮਤਰੀ ਸz. ਬਲਬੀਰ ਸਿੰਘ ਸਿੱਧੂ ਦੇ ਕਾਰਜਕਾਲ ਦੌਰਾਨ ਕਿਸੇ ਵਿਕਾਸ ਪ੍ਰਾਜੈਕਟ ਜਾਂ ਜਨਤਕ ਕੰਮ ਵਿਚ ਕੋਈ ਰੋਕ ਜਾਂ ਅੜਿਕਾ ਨਹੀਂ ਸੀ ਪੈਂਦਾ ਜਦੋਂ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਕੋਈ ਕੰਮ ਹੁੰਦਾ ਹੀ ਨਹੀਂ ਹੈ।

ਐਸ ਏ ਐਸ ਨਗਰ, 13 ਮਈ - ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਦੇ ਵਿਕਾਸ ਵਿਚ ਖੜੌਂਤ ਲਿਆ ਦਿੱਤੀ ਹੈ। ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਪ੍ਰਚਾਰ ਦੌਰਾਨ ਉਹਨਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਵਿਧਾਇਕ ਨੇ ਇਲਾਕੇ ਲਈ ਕੋਈ ਨਵਾਂ ਵਿਕਾਸ ਪ੍ਰੋਜੈਕਟ ਨਹੀਂ ਲਿਆਂਦਾ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸਾਬਕਾ ਮਤਰੀ ਸz. ਬਲਬੀਰ ਸਿੰਘ ਸਿੱਧੂ ਦੇ ਕਾਰਜਕਾਲ ਦੌਰਾਨ ਕਿਸੇ ਵਿਕਾਸ ਪ੍ਰਾਜੈਕਟ ਜਾਂ ਜਨਤਕ ਕੰਮ ਵਿਚ ਕੋਈ ਰੋਕ ਜਾਂ ਅੜਿਕਾ ਨਹੀਂ ਸੀ ਪੈਂਦਾ ਜਦੋਂ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਕੋਈ ਕੰਮ ਹੁੰਦਾ ਹੀ ਨਹੀਂ ਹੈ।
ਗਮਾਡਾ ਵੱਲੋਂ ਸੈਕਟਰ 76 ਤੋਂ 80 ਦੇ ਪਲਾਟਾਂ ਦੀ ਕਮੀਤ ਵਿੱਚ ਕੀਤੇ ਵਾਧੇ ਵਿੱਚ ਵਸਨੀਕਾਂ ਨੂੰ ਕੋਈ ਰਾਹਤ ਨਾ ਦੇਣ ਲਈ ਮੌਜੂਦਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਪ੍ਰਭਾਵਿਤ ਲੋਕਾਂ ਨੂੰ ਕੋਈ ਰਾਹਤ ਦਿਵਾਉਣ ਦੀ ਥਾਂ ਇਸ ਗੰਭੀਰ ਮਾਮਲੇ ਤੇ ਚੁੱਪ ਧਾਰੀ ਰੱਖੀ।
ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਵਿਸ਼ਵਾਸ ਖਤਮ ਹੋ ਗਿਆ ਹੈ ਜਿਸ ਦੀ ਪੁਸ਼ਟੀ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਹੋ ਜਾਵੇਗੀ।