ਹਲਕਾ ਸ੍ਰੀ ਆਨੰਦਪੁਰ ਸਾਹਿਬ ਨੂੰ ਸੈਲਾਨੀਆਂ ਦੇ ਖੂਬਸੂਰਤ ਕੇਂਦਰ ਵਜੋਂ ਉਭਾਰਿਆ ਜਾਵੇਗਾ :ਪ੍ਰੋ. ਚੰਦੂਮਾਜਰਾ

ਐਸ ਏ ਐਸ ਨਗਰ, 13 ਮਈ - ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਹਲਕਾ ਸ੍ਰੀ ਆਨੰਦਪੁਰ ਸਾਹਿਬ ਨੂੰ ਸੈਲਾਨੀਆਂ ਦੇ ਖੂਬਸੂਰਤ ਕੇਂਦਰ ਵਜੋਂ ਉਭਾਰਿਆ ਜਾਵੇਗਾ। ਸਥਾਨਕ ਫੇਜ਼-2 ਵਿਖੇ ਆਪਣੈ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਨਾਲ-ਨਾਲ ਆਈ. ਟੀ. ਹੱਬ ਦੇ ਤੌਰ ਉੱਤੇ ਵਿਕਸਤ ਕੀਤਾ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਅਕਾਲੀ ਵਰਕਰਾਂ ਨੇ ਲੋਕ ਸਭਾ ਚੋਣ ਦੀ ਸਫ਼ਲਤਾ, ਸਦਭਾਵਨਾ, ਸ਼ਾਂਤੀ ਅਤੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਪਹੁੰਚੀ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਹਲਕੇ ਵਿੱਚ ਚੋਣ ਮੁਹਿੰਮ ਤੇਜ਼ ਕਰਨ ਲਈ ਵੀ ਜ਼ਿੰਮੇਵਾਰੀਆਂ ਵੀ ਨਿਰਧਾਰਤ ਕੀਤੀਆਂ।
ਇਸ ਮੌਕੇ ਮੁਹਾਲੀ ਤੋਂ ਹਲਕਾ ਇੰਚਾਰਜ਼ ਮੁਹਾਲੀ ਪਰਵਿੰਦਰ ਸਿੰਘ ਸੋਹਾਣਾ, ਹਲਕਾ ਇੰਚਾਰਜ਼ ਸ੍ਰੀ ਚਮਕੌਰ ਸਾਹਿਬ ਕਰਨ ਸਿੰਘ ਡੀਟੀਓ. ਸੀਨੀਅਰ ਅਕਾਲੀ ਆਗੂ ਤੇਜਿੰਦਰ ਪਾਲ ਸਿੰਘ ਸਿੱਧੂ ਅਤੇ ਹਰਮੀਤ ਕੌਰ ਸੰਧੂ, ਸੂਬਾ ਮੀਤ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ਼, ਜਸਵੰਤ ਸਿੰਘ ਭੁੱਲਰ, ਪਰਮਜੀਤ ਸਿੰਘ ਕਾਹਲੋਂ, ਜਸਬੀਰ ਸਿੰਘ ਜੱਸਾ ਚੇਅਰਮੈਨ ਅਤੇ ਜੱਥੇਦਾਰ ਕਰਤਾਰ ਸਿੰਘ ਤਸਿੰਬਲੀ, ਗੁਰੂਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਪੀ ਏ ਸੀ ਮੈਂਬਰ ਪਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ ਅਤੇ ਕਰਮ ਸਿੰਘ ਬਬਰਾ, ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਰਵਿੰਦਰ ਸਿੰਘ ਨਾਗੀ, ਰਣਧੀਰ ਸਿੰਘ ਧੀਰਾ, ਹਰਪਾਲ ਸਿੰਘ ਬਰਾੜ, ਸਤਨਾਮ ਸਿੰਘ ਮਲਹੋਤਰਾ, ਨਰਿੰਦਰ ਸਿੰਘ ਸੰਧੂ, ਬਲਵਿੰਦਰ ਸਿੰਘ ਮੁਲਤਾਨੀ, ਅਮਰੀਕ ਸੈਣੀ, ਡਾ. ਸਿਮਰਨਜੋਤ ਸਿੰਘ ਵਾਲੀਆ, ਦਰਸ਼ਨ ਸਿੰਘ ਕਲਸੀ, ਸੁਖਮਿੰਦਰ ਸਿੰਘ ਸ਼ਿੰਦੀ, ਬਲਵਿੰਦਰ ਸਿੰਘ ਬੇਦੀ, ਤਰਨਪ੍ਰੀਤ ਸਿੰਘ ਧਾਲੀਵਾਲ, ਗੁਰਪ੍ਰਤਾਪ ਸਿੰਘ ਬੜ੍ਹੀ, ਕਮਲਜੀਤ ਸਿੰਘ ਬੜ੍ਹੀ, ਐਡਵੋਕੇਟ ਰਾਹੁਲ ਮਰਵਾਹਾ, ਜਗਦੇਵ ਸਿੰਘ ਮਲੋਆ ਵੀ ਮੌਜੂਦ ਸਨ।