ਆਪਣੇ ਕੰਮਾਂ ਦੇ ਆਧਾਰ ਤੇ ਵੋਟਾਂ ਮੰਗ ਰਹੀ ਹੈ ਭਾਜਪਾ : ਸੁਭਾਸ਼ ਸ਼ਰਮਾ

ਐਸ ਏ ਐਸ ਨਗਰ, 13 ਮਈ - ਭਾਰਤੀ ਜਨਤਾ ਪਾਰਟੀ ਦੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਸ੍ਰੀ ਸੁਭਾਸ਼ ਸ਼ਰਮਾ ਵਲੋਂ ਆਪਣਾ ਚੋਣ ਪ੍ਰਚਾਰ ਤੇਜ ਕਰਦਿਆਂ ਸਵੇਰ ਦੀ ਸੈਰ ਦੌਰਾਨ ਫੇਜ਼ 1, ਫੇਜ਼ 4 ਅਤੇ ਹੋਰਨਾਂ ਫੇਜ਼ਾਂ ਵਿੱਚ ਬਣੇ ਪਾਰਕਾਂ ਵਿੱਚ ਸੈਰ ਕਰ ਰਹੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਭਾਜਪਾ ਸਰਕਾਰ ਵਲੋਂ ਕੀਤੇ ਕੰਮਾਂ ਬਾਰੇ ਜਾਣੂ ਕਰਵਾਉਂਦਿਆਂ ਵੋਟਾਂ ਮੰਗੀਆਂ।

ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਸੱਤਾ ਤੇ ਕਾਬਜ ਆਮ ਆਦਮੀ ਪਾਰਟੀ ਅਤੇ ਕਾਂਗਰਸ ਆਪਸ ਵਿੱਚ ਮਿਲੀਆਂ ਹੋਈਆਂ ਹਨ ਅਤੇ ਇਹਨਾਂ ਦਾ ਇੱਕੋ ਇੱਕ ਏਜੰਡਾ ਲੋਕਾਂ ਨੂੰ ਕਿਸੇ ਤਰੀਕੇ ਗੁੁੰਮਰਾਹ ਕਰਕੇ ਸੱਤਾ ਹਾਸਿਲ ਕਰਨਾ ਹੈ। ਉਹਨਾਂ ਕਿਹਾ ਕਿ ਭਾਜਪਾ ਆਪਣੇ ਕੰਮਾਂ ਦੇ ਆਧਾਰ ਤੇ ਵੋਟ ਮੰਗ ਰਹੀ ਹੈ ਜਦੋਂਕਿ ਹੋਰ ਪਾਰਟੀਆਂ ਲੋਕਾਂ ਨੂੰ ਆਪਸ ਵਿੱਚ ਲੜਾ ਕੇ ਵੋਟਾਂ ਮੰਗ ਰਹੀਆਂ ਹਨ।
ਇਸ ਮੌਕੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੇ ਕਿਹਾ ਕਿ ਪਾਰਟੀ ਵਲੋਂ ਜਮੀਨੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਭਾਜਪਾ ਵਰਕਰਾਂ ਅਤੇ ਆਗੂਆਂ ਵਲੋਂ ਆਪੋ ਆਪਣੇ ਪੱਧਰ ਤੇ ਚੋਣ ਡਿਊਟੀਆਂ ਸੰਭਾਲੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਲੋਕਾਂ ਵਲੋਂ ਸ੍ਰੀ ਸੁਭਾਸ਼ ਸ਼ਰਮਾ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਉਹਨਾਂ ਦੀ ਜਿੱਤ ਤੈਅ ਹੈ।