ਨਾਮਜ਼ਦਗੀਆਂ ਭਰਨ ਦੇ ਅੰਤਿਮ ਦਿਨ 10 ਉਮੀਦਵਾਰਾਂ ਨੇ ਕਾਗਜ਼ ਕਰਵਾਏ ਦਾਖ਼ਲ

ਹੁਸ਼ਿਆਰਪੁਰ - ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਅੱਜ ਅੰਤਿਮ ਦਿਨ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ 10 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।

ਹੁਸ਼ਿਆਰਪੁਰ - ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਅੱਜ ਅੰਤਿਮ ਦਿਨ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ 10 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। 
ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਅੱਜ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੇ ਰਾਜੇਸ਼, ਆਜ਼ਾਦ ਉਮੀਦਵਾਰ ਸਤਪਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਸੁਰਿੰਦਰ ਕੌਰ, ਆਜ਼ਾਦ ਉਮੀਦਵਾਰ ਸਤਵੰਤ ਸਿੰਘ, ਆਜ਼ਾਦ ਉਮੀਦਵਾਰ ਸੋਨੂੰ ਸਿੰਘ, ਸਮਾਜ ਭਲਾਈ ਮੋਰਚਾ ਦੇ ਦਵਿੰਦਰ ਕੁਮਾਰ, ਬਹੁਜਨ ਮੁਕਤੀ ਪਾਰਟੀ ਦੇ ਰਾਜਪਾਲ, ਬਹੁਜਨ ਸਮਾਜ ਪਾਰਟੀ ਵੱਲੋਂ ਕਵਰਿੰਗ ਉਮੀਦਵਾਰ ਧਰਮਿੰਦਰ ਕੁਮਾਰ, ਨੈਸ਼ਨਲ ਯੂਥ ਪਾਰਟੀ ਵੱਲੋਂ ਗੁਰਵਿੰਦਰ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ 7 ਤੋਂ 14 ਮਈ ਤੱਕ ਕਵਰਿੰਗ ਉਮੀਦਵਾਰਾਂ ਸਮੇਤ ਕੁੱਲ 27 ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਕਿਹਾ ਕਿ 6 ਜੂਨ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ।