
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਸਪਾ ਦੇ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਦੇ ਹੱਕ ਵਿੱਚ ਪਿੰਡ ਨੀਲਾ ਨਲੋਆ ਵਿਖੇ ਹੋਇਆ ਭਾਰੀ ਇਕੱਠ
ਮਾਹਿਲਪੁਰ, 15 ਮਈ -ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਵੱਲੋਂ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਮਰਥਕਾਂ ਨੂੰ ਨਾਲ ਲੈ ਕੇ ਲੋਕ ਸਭਾ ਦੇ ਵੱਖ-ਵੱਖ ਹਲਕਿਆਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ ਅੱਜ ਲੋਕ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਪੈਂਦੇ ਹਲਕਾ ਸ਼ਾਮਚੌਰਾਸੀ ਵਿੱਚ ਪੈਂਦੇ ਪਿੰਡ ਨੀਲਾ ਨਲੋਆ ਵਿਖੇ ਇੱਕ ਭਰਵੀ ਮੀਟਿੰਗ ਕੀਤੀ ਗਈ।
ਮਾਹਿਲਪੁਰ, 15 ਮਈ -ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਵੱਲੋਂ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਮਰਥਕਾਂ ਨੂੰ ਨਾਲ ਲੈ ਕੇ ਲੋਕ ਸਭਾ ਦੇ ਵੱਖ-ਵੱਖ ਹਲਕਿਆਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ ਅੱਜ ਲੋਕ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਪੈਂਦੇ ਹਲਕਾ ਸ਼ਾਮਚੌਰਾਸੀ ਵਿੱਚ ਪੈਂਦੇ ਪਿੰਡ ਨੀਲਾ ਨਲੋਆ ਵਿਖੇ ਇੱਕ ਭਰਵੀ ਮੀਟਿੰਗ ਕੀਤੀ ਗਈ। ਜਿਸ ਵਿੱਚ ਪਾਰਟੀ ਦੇ ਬਹੁਤ ਹੀ ਸਤਿਕਾਰਤ ਸੀਨੀਅਰ ਆਗੂ ਠੇਕੇਦਾਰ ਭਗਵਾਨ ਦਾਸ, ਜ਼ਿਲ੍ਹਾ ਪ੍ਰਧਾਨ ਦਲਜੀਤ ਰਾਏ ਅਤੇ ਪਾਰਟੀ ਅਤੇ ਹਲਕਾ ਸ਼ਾਮ ਚੌਰਾਸੀ ਦੇ ਸਮੂਹ ਅਹੁਦੇਦਾਰ,ਵਰਕਰ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ।
ਇਸ ਮੌਕੇ ਠੇਕੇਦਾਰ ਭਗਵਾਨ ਦਾਸ ਅਤੇ ਦਲਜੀਤ ਰਾਏ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਮੁੱਚੇ ਦੇਸ਼ ਵਾਸੀਆਂ ਨੇ ਦੇਸ਼ ਵਿੱਚ ਰਾਜ ਕਰਦੀਆਂ ਵੱਖ-ਵੱਖ ਪਾਰਟੀਆਂ ਦਾ ਰਾਜ ਪ੍ਰਬੰਧ ਦੇਖ ਲਿਆ ਹੈ। ਇਸ ਵਾਰ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਿਆ ਜਾਵੇ, ਤਾਂ ਕਿ ਸਦੀਆਂ ਤੋਂ ਲਿਤਾੜੇ ਗਏ ਸਮਾਜ ਦੇ ਦੁਖਿਆਰੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਠੋਸ ਨੀਤੀਆਂ ਬਣਾਈਆਂ ਜਾਣ। ਇਸ ਮੌਕੇ ਉਹਨਾਂ ਇਲਾਕਾ ਨਿਵਾਸੀਆਂ ਨੂੰ 1 ਜੂਨ ਨੂੰ ਐਡਵੋਕੇਟ ਰਣਜੀਤ ਕੁਮਾਰ ਦੇ ਹੱਕ ਵਿੱਚ ਹਾਥੀ ਵਾਲਾ ਬਟਨ ਦਬਾ ਕੇ ਵੋਟ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਐਡਵੋਕੇਟ ਰਣਜੀਤ ਕੁਮਾਰ ਨੇ ਕਿਹਾ ਕਿ ਉਹ ਹਮੇਸ਼ਾ ਹੀ ਲੋਕ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਪੈਂਦੇ ਸਮਾਜ ਦੇ ਹਰ ਵਰਗ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਪਾਰਟੀ ਦੀ ਚੋਣ ਮੁਹਿੰਮ ਦੇ ਪ੍ਰਬੰਧਕਾਂ ਨੇ ਦੱਸਿਆ ਕਿ 16 ਮਈ ਨੂੰ ਹਲਕਾ ਹੁਸ਼ਿਆਰਪੁਰ, 17 ਮਈ ਨੂੰ ਹਲਕਾ ਭੁਲੱਥ, 18 ਮਈ ਨੂੰ ਹਲਕਾ ਚੱਬੇਵਾਲ, 19 ਮਈ ਨੂੰ ਹਲਕਾ ਦਸੂਹਾ, 20 ਮਈ ਨੂੰ ਹਲਕਾ ਫਗਵਾੜਾ, 21 ਮਈ ਨੂੰ ਹਲਕਾ ਟਾਂਡਾ, 22 ਮਈ ਨੂੰ ਹਲਕਾ ਮੁਕੇਰੀਆਂ ਅਤੇ 23 ਮਈ ਨੂੰ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
