ਸਰਕਾਰ ਨੰਬਰਦਾਰਾਂ ਦਾ ਮਾਣ ਭੱਤਾ 5000ਰੁਪਏ ਪ੍ਹਤੀ ਮਹੀਨਾ ਕਰੇ - ਨੰਬਰਦਾਰ ਯੂਨੀਅਨ

ਨਵਾਂਸ਼ਹਿਰ - ਅੱਜ ਨੰਬਰਦਾਰ ਯੂਨੀਅਨ ਦੀ ਮੀਟਿੰਗ ਤਹਿਸੀਲ ਕੰਪਲੈਕਸ ਵਿਖੇ ਪ੍ਰਧਾਨ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਬਹੁਤ ਸਾਰੇ ਨੰਬਰਦਾਰਾਂ ਜਿਨ੍ਹਾਂ ਚ ਸੇਵਾ ਸਿੰਘ ਨੰਬਰਦਾਰ ਦਾਬਾਵਾਲਾ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਸੂਬਾ ਸਿੰਘ, ਜੈਮਲ ਦਾਸ, ਜਸਵੰਤ ਸਿੰਘ, ਕਰਨੈਲ ਸਿੰਘ ਆਦਿ ਨੇ ਭਾਗ ਲਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੇਵਾ ਸਿੰਘ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਨੰਬਰਦਾਰਾਂ ਦਾ ਮਾਣ ਭੱਤਾ 5000 ਰੁਪਏ ਪ੍ਰਤੀ ਮਹੀਨਾ ਕਰੇ- ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਬੱਸ ਕਿਰਾਇਆ ਮੁਆਫ਼ ਕੀਤਾ ਜਾਵੇ, ਤਹਿਸੀਲ ਵਿੱਚ ਬੈਠਣ ਲਈ ਨੰਬਰਦਾਰਾਂ ਲਈ ਕਮਰੇ ਦਾ ਪ੍ਰਬੰਧ ਕੀਤਾ ਜਾਵੇ ਅਤੇ ਤਹਿਸੀਲ ਕੰਪਲੈਕਸ ਵਿੱਚ ਆਉਣ ਵਾਲੇ ਨੰਬਰਦਾਰਾਂ ਦਾ ਸਰਕਾਰੀ ਅਧਿਕਾਰੀ ਪੂਰਾ ਮਾਣ ਸਤਿਕਾਰ ਕਰਨ। ਉਨਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਉਪਰੋਕਤ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਨੰਬਰਦਾਰ ਪੰਜਾਬ ਵਿੱਚ ਵੱਡੇ ਪੱਧਰ ਤੇ ਸੰਘਰਸ਼ ਵਿੱਚ ਲਈ ਮਜਬੂਰ ਹੋਣਗੇ।