ਵਿਧਾਇਕ ਡਾਕਟਰ ਸੁੱਖੀ ਵੱਲੋਂ ਚੰਦੂਮਾਜਰਾ ਦੇ ਹੱਕ ਚ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਤੇਜ਼

ਨਵਾਂਸ਼ਹਿਰ - ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਪ੍ਰੋ,ਪੇ੍ਮ ਸਿੰਘ ਚੰਦੂਮਾਜਰਾ ਦੇ ਹੱਕ ਚ ਸੀਨੀਅਰ ਅਕਾਲੀ ਆਗੂ ਤੇ ਵਿਧਾਇਕ ਡਾ, ਸੁਖਵਿੰਦਰ ਸੁੱਖੀ, ਅਕਾਲੀ ਆਗੂ ਬਲਵੰਤ ਸਿੰਘ ਵਾਲੀਆ ਤੇ ਸੀਨੀਅਰ ਅਕਾਲੀ ਆਗੂ ਜਸਵਿੰਦਰ ਸਿੰਘ ਮਾਨ ਨੇ ਵੱਖ, ਵੱਖ ਪਿੰਡਾਂ ਚ ਚੋਣ ਪ੍ਰਚਾਰ ਕਰਦਿਆ ਕਿਹਾ ਕਿ ਲੋਕਾਂ ਨੇ ਪੋ੍ ਚੰਦੂਮਾਜਰਾ ਨੂੰ ਜਿਤਾਉਣ ਦਾ ਮਨ ਬਣਾਇਆ ਹੋਇਆ ਹੈ|

 ਕਿਉਂਕਿ ਸ਼ੋਮਣੀ ਅਕਾਲੀ ਦਲ ਨੇ ਸੂਬੋ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਬੱਚੇ, ਬੱਚੇ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਉਨਾਂ ਕਿਹਾ ਕਿ 4 ਜੂਨ ਨੂੰ ਪੰਜਾਬ ਦੀਆਂ ਲੋਕ ਸਭਾ ਸੀਟਾਂ ਦੇ ਆਉਣ ਵਾਲੇ ਨਤੀਜੇ ਸ਼ੋਮਣੀ ਅਕਾਲੀ ਦਲ ਦੇ ਪੱਖ ਚ ਆਉਣਗੇ। ਇਸ ਮੌਕੇ ਪਰਮਜੀਤ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ, ਸ਼ਿੰਦਾ ਜਾਪਾਨੀ,ਪ੍ਰੇਮ ਸਿੰਘ, ਮਨਜਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ।