
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਸਕੂਲੀ ਬੱਚਿਆਂ ਨੂੰ ਬਾਲ ਅਧਿਕਾਰਾ ਅਤੇ ਚਾਇਲਡ ਹੈਲਪਲਾਈਨ 1098 ਸਬੰਧੀ ਕੀਤਾ ਜਾਗਰੂਕ
ਨਵਾਂਸ਼ਹਿਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ.) ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮੱਲੂ ਪੋਤਾ ਬਲਾਕ ਬੰਗਾ ਵਿਖੇ ਬੱਚਿਆਂ ਨੂੰ ਬਾਲ ਅਧਿਕਾਰਾਂ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।
ਨਵਾਂਸ਼ਹਿਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ.) ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮੱਲੂ ਪੋਤਾ ਬਲਾਕ ਬੰਗਾ ਵਿਖੇ ਬੱਚਿਆਂ ਨੂੰ ਬਾਲ ਅਧਿਕਾਰਾਂ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ‘ਤੇ ਕੰਚਨ ਅਰੋੜਾ ਵੱਲੋਂ ਜੂਵੇਨਾਈਲ ਜਸਟਿਸ ਐਕਟ ਅਤੇ ਪੋਕਸੋ ਐਕਟ ਬਾਰੇ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਅਗਰ ਕੋਈ ਵੀ ਵਿਅਕਤੀ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਂਦਾ ਹੈ ਜਾਂ ਮਜ਼ਦੂਰੀ ਕਰਵਾਉਂਦਾ ਹੈ ਤਾਂ ਉਸਨੂੰ ਜੂਵੇਨਾਈਲ ਜਸਟਿਸ ਐਕਟ ਅਨੁਸਾਰ ਅਪਰਾਧ ਮੰਨਿਆ ਜਾਂਦਾ ਹੈ ਅਤੇ ਅਜਿਹਾ ਕਰਵਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਉਪਰੋਕਤ ਐਕਟ ਤਹਿਤ ਸਖਤ ਤੋਂ ਸਖਤ ਸਜ਼ਾ ਹੋ ਸਕਦੀ ਹੈ ਇਸ ਦੇ ਨਾਲ ਹੀ ਲੜਕੀ ਦੇ ਵਿਆਹ ਲਈ 18 ਸਾਲ ਅਤੇ ਲੜਕੇ ਦੇ ਵਿਆਹ ਲਈ 21 ਸਾਲ ਦੀ ਉਮਰ ਤੈਅ ਕੀਤੀ ਗਈ ਹੈ ਜੇਕਰ ਕੋਈ ਵੀ ਨਿਸ਼ਚਿਤ ਕੀਤੀ ਗਈ ਉਮਰ ਤੋਂ ਪਹਿਲਾਂ ਕਿਸੀ ਬੱਚੇ ਦਾ ਬਾਲ ਵਿਆਹ ਕਰਵਾਉਂਦਾ ਹੈ ਤਾਂ ਉਸਨੂੰ ਵੀ ਕਾਨੂੰਨੀ ਰੂਪ ਵਿੱਚ ਅਪਰਾਧ ਮੰਨਿਆ ਜਾਂਦਾ ਹੈ ਇਸ ਦੇ ਨਾਲ ਹੀ ਉਹਨਾਂ ਵੱਲੋਂ ਦੱਸਿਆ ਗਿਆ ਕਿ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਦੀ ਸੁਰੱਖਿਆ ਲਈ ਵੱਖ-ਵੱਖ ਚਿਲਡਰਨ ਹੋਮ ਬਣਾਏ ਗਏ ਹਨ ਜਿੱਥੇ ਬੇਸਹਾਰਾ ਬੱਚਿਆਂ ਨੂੰ ਆਸਰਾ ਦਿੱਤਾ ਜਾਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਖਾਣਪੀਣ ਮੈਡੀਕਲ ਅਤੇ ਕਾਉਂਸਲਿੰਗ ਸੁਵਿਧਾ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਲਈ ਜੇਕਰ ਕਿਸੇ ਨੂੰ ਵੀ ਕੋਈ ਬੱਚਾ ਲੋੜਵੰਦ ਦਿਖਾਈ ਦਿੰਦਾ ਹੈ ਤਾਂ ਉਸਦੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਵਿਖੇ ਦਿੱਤੀ ਜਾ ਸਕਦੀ ਹੈ।
ਬੱਚਿਆਂ ਨਾਲ ਹੋ ਰਹੇ ਅਪਰਾਧਾ ਸਬੰਧੀ ਚਾਨਣਾ ਪਾਂਦੇ ਮੈਡਮ ਕੰਚਨ ਅਰੋੜਾ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਸਮਾਂ ਵਿੱਚ ਬੱਚਿਆਂ ਨਾਲ ਯੋਨ ਸ਼ੋਸ਼ਣ ਸਰੀਰਕ ਸ਼ੋਸ਼ਣ ਅਤੇ ਮਾਨਸਿਕ ਸ਼ੋਸ਼ਣ ਦੇ ਕੇਸ ਸਾਹਮਣੇ ਆ ਰਹੇ ਹਨ ਇਸ ਲਈ ਬੱਚਿਆਂ ਦੀ ਸੁਰੱਖਿਆ ਲਈ ਪ੍ਰੋਟੈਕਸ਼ਨ ਆਫ ਚਿਲਡਰਨ ਫਰੋਮ ਸੈਕਸ ਲਾਗੂ ਕੀਤਾ ਗਿਆ ਹੈ ਜਿਸ ਦੇ ਤਹਿਤ ਬੱਚਿਆਂ ਨਾਲ ਹੋ ਰਹੇ ਸ਼ੋਸ਼ਣ ਸਬੰਧੀ ਸਜਾ ਦਾ ਪ੍ਰਾਵਧਾਨ ਹੈ ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਬੱਚਿਆਂ ਨਾਲ ਹੋ ਰਹੇ ਕਿਸੀ ਵੀ ਤਰ੍ਹਾਂ ਦੇ ਸ਼ੋਸ਼ਣ ਸਬੰਧੀ ਸੂਚਨਾ ਦੇਣ ਲਈ ਜਿਲਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 413 ਡੀਸੀ ਦਫਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ ਇਸ ਤੋਂ ਇਲਾਵਾ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਅਤੇ ਬੱਚਿਆਂ ਨਾਲ ਹੋ ਰਹੇ ਸ਼ੋਸ਼ਣ ਸਬੰਧੀ ਸੂਚਨਾ ਦੇਣ ਲਈ ਚਾਇਲ ਹੈਲਪਲਾਈਨ ਨੰਬਰ 1098 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ਉਹਨਾਂ ਵੱਲੋਂ ਅਪੀਲ ਕੀਤੀ ਗਈ ਕਿ ਪੰਜਾਬ ਵਿੱਚ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਨੂੰ ਸਿਰਜਣ ਲਈ ਆਓ ਅਸੀਂ ਮਿਲ ਜੁਲ ਕੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰੀਏ । ਪ੍ਰੋਗਰਾਮ ਦੌਰਾਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤੇ ਪ੍ਰਿੰਸੀਪਲ ਨਰਿੰਦਰ ਸਿੰਘ, ਹਰਦੀਪ ਕੌਰ ਸਹਾਇਕ ਪ੍ਰੋਫੈਸਰ ਬੀ. ਐਲ.ਐਮ. ਕਾਲਜ, ਸਤਨਾਮ ਸਿੰਘ ਜ਼ਿਲਾ ਸਾਇੰਸ ਸੁਪਰਵਾਈਜ਼ਰ, ਓਂਕਾਰ ਸਿੰਘ ਕੰਪਿਊਟਰ ਫੈਕਲਟੀ ਅਤੇ ਸੰਬੰਧਿਤ ਸਕੂਲ ਦੇ ਸਟਾਫ ਮੈਂਬਰ ਵੀ ਮੌਜੂਦ ਸਨ।
