ਹੈਰੀ ਮੁਖਮੈਲਪੁਰ ਅਤੇ ਰਣਜੀਤ ਸਿੰਘ ਨਿੱਕੜਾ ਅਕਾਲੀ ਦਲ ਨੂੰ ਛੱਡ 'ਆਪ' ਵਿਚ ਸ਼ਾਮਲ

ਸਨੌਰ (ਪਟਿਆਲਾ), 17 ਮਈ - ਲੋਕ ਸਭਾ ਹਲਕਾ ਪਟਿਆਲਾ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਹੈਰੀ ਮੁਖਮੈਲਪੁਰ ਅਤੇ ਰਣਜੀਤ ਸਿੰਘ ਨਿੱਕੜਾ ਅਕਾਲੀ ਦਲ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਇਲਾਵਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

 ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੱਸਿਆ ਕਿ ਪੰਜਾਬ ਦੇ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਸਮੀ ਤੌਰ  ਤੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਅਤੇ ਆਪ ਪਰਿਵਾਰ 'ਚ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀਨੀਅਰ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਟਿਆਲਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਹੈ। ਅਸੀਂ ਇਹ ਚੋਣ 13-0 ਨਾਲ ਜਿੱਤਾਂਗੇ। ਪਟਿਆਲਾ ਤੋਂ ਰਣਜੀਤ ਸਿੰਘ ਨਿੱਕੜਾ , ਹੈਰੀ ਮੁਖਮੈਲਪੁਰ, ਸਿਮਰਨ ਗਰੇਵਾਲ (ਸੀਨੀਅਰ ਮੀਤ ਪ੍ਰਧਾਨ) ਸ਼੍ਰੋਮਣੀ ਅਕਾਲੀ ਦਲ ਪਟਿਆਲਾ, ਰਮਨ ਧਾਲੀਵਾਲ (ਕਿਸਾਨ ਆਗੂ ਪਟਿਆਲਾ) ਆਦਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ‘ਆਪ’ ਆਗੂ ਹਰਪਾਲ ਜੁਨੇਜਾ ਵੀ ਹਾਜ਼ਰ ਸਨ।