ਆਮ ਆਦਮੀ ਪਾਰਟੀ ਦਾ ਹਰੇਕ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਪਠਾਣਮਾਜਰਾ

ਸਨੌਰ (ਪਟਿਆਲਾ), 18 ਮਈ - ਆਮ ਆਦਮੀ ਪਾਰਟੀ ਦਾ ਹਰੇਕ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਡਾਕਟਰ ਬਲਬੀਰ ਸਿੰਘ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਮੋਹਲਗੜ, ਸਾਨੀਪੁਰ ਟਾਂਡਾ, ਆਦਿ ਪਿੰਡਾਂ ਦਾ ਦੌਰਾ ਕਰਨ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਸਨੌਰ (ਪਟਿਆਲਾ), 18 ਮਈ - ਆਮ ਆਦਮੀ ਪਾਰਟੀ ਦਾ ਹਰੇਕ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਡਾਕਟਰ ਬਲਬੀਰ ਸਿੰਘ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਮੋਹਲਗੜ, ਸਾਨੀਪੁਰ ਟਾਂਡਾ, ਆਦਿ ਪਿੰਡਾਂ ਦਾ ਦੌਰਾ ਕਰਨ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨੇ ਵੱਖ ਵੱਖ ਪਿੰਡਾਂ ਤੋਂ ਸੈਂਕੜੇ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਵੀ ਕੀਤਾ। ਪਠਾਣਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਜਿੱਤਣ ਲਈ ਵੱਖ ਵੱਖ ਵਿਰੋਧੀ ਸਿਆਸੀ ਪਾਰਟੀਆਂ ਲੋਕਾਂ ਨੂੰ  ਗੁੰਮਰਾਹ ਕਰ ਰਹੀਆਂ ਹਨ । ਉਹਨਾਂ ਕਿਹਾ ਕਿ ਲੋਕਾਂ ਨੂੰ ਇਹਨਾਂ ਪਾਰਟੀਆਂ ਦੇ ਝਾਂਸੇ ਵਿੱਚ ਆਉਣ ਦੀ ਜ਼ਰੂਰਤ ਨਹੀਂ ਕਿਉਂਕਿ ਆਮ ਆਦਮੀ ਦੀ ਆਪਣੀ ਆਮ ਆਦਮੀ ਪਾਰਟੀ ਮੌਜੂਦ ਹੈ ਅਤੇ ਦਿਨ ਪ੍ਰਤੀ ਦਿਨ ਮਜ਼ਬੂਤ ਹੁੰਦੀ ਦੀ ਜਾ ਰਹੀ ਹੈ । ਇਸ ਮੌਕੇ ਆਮ ਆਦਮੀ ਪਾਰਟੀ ਦੇ ਸੈਂਕੜੇ ਵਲੰਟੀਅਰ ਮੌਜੂਦ ਸਨ।