
ਆਮ ਆਦਮੀ ਪਾਰਟੀ ਕੀਤੇ ਇੱਕ- ਇੱਕ ਵਾਅਦੇ ਨੂੰ ਪੂਰਾ ਕਰੇਗੀ : ਪਠਾਣਮਾਜਰਾ
ਸਨੌਰ/ਪਟਿਆਲਾ, 21 ਮਈ - ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਹਰੇਕ ਉਮੀਦਵਾਰ ਜਨਤਾ ਦੇ ਸਹਿਯੋਗ ਨਾਲ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗਾ ਜਦਕਿ ਵੱਖ ਵੱਖ ਸਿਆਸੀ ਪਾਰਟੀਆਂ ਤੇ ਆਗੂਆਂ ਦਾ ਉਦੇਸ਼ ਸਿਰਫ਼ ਤੇ ਸਿਰਫ਼ ਚੋਣਾਂ ਜਿੱਤਣ ਦਾ ਹੀ ਰਿਹਾ ਹੈ।
ਸਨੌਰ/ਪਟਿਆਲਾ, 21 ਮਈ - ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਹਰੇਕ ਉਮੀਦਵਾਰ ਜਨਤਾ ਦੇ ਸਹਿਯੋਗ ਨਾਲ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗਾ ਜਦਕਿ ਵੱਖ ਵੱਖ ਸਿਆਸੀ ਪਾਰਟੀਆਂ ਤੇ ਆਗੂਆਂ ਦਾ ਉਦੇਸ਼ ਸਿਰਫ਼ ਤੇ ਸਿਰਫ਼ ਚੋਣਾਂ ਜਿੱਤਣ ਦਾ ਹੀ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਆਪ ਦੇ ਉਮੀਦਵਾਰ ਡਾ. ਬਲਬੀਰ ਸਿੰਘ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਪਿੰਡ ਉਪਲੀ, ਠਾਕਰਗੜ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਆਮ ਲੋਕਾਂ ਨੂੰ ਪਹਿਲ ਦਿੱਤੀ ਹੈ। ਆਮ ਆਦਮੀ ਪਾਰਟੀ ਕੀਤੇ ਗਏ ਚੋਣ ਵਾਅਦਿਆਂ ਨੂੰ ਇਕ ਇਕ ਕਰਕੇ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਲਈ ਰਾਜ ਘਰਾਣਿਆਂ ਨਾਲ ਸਿੱਧੀ ਟੱਕਰ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅੰਗਰੇਜ਼ਾਂ ਨੇ ਭਾਰਤ ਨੂੰ ਲੁਟਿਆ ਅਤੇ ਹੁਣ ਇਹ ਰਾਜ ਘਰਾਣੇ ਭਾਜਪਾ ਨਾਲ ਮਿਲ ਕੇ ਦੇਸ਼ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਪੰਜਾਬ ਦੇ ਲੋਕ ਇਸ ਤਰ੍ਹਾਂ ਨਹੀਂ ਹੋਣ ਦੇਣਗੇ।
ਇਸ ਮੌਕੇ ਬਲਕਾਰ ਸਿੰਘ, ਅਲੀਵਾਲ, ਕਰਨਵੀਰ ਸਿੰਘ ਲਾਲਜੀ, ਕਿਰਪਾ ਸਿੰਘ ਸਰੋਆ ਡਾਇਰੈਕਟਰ ਲੈਂਡਮਾਰਗੇਜ ਬੈਂਕ, ਗੁਰਮੀਤ ਸਿੰਘ ਬਿੱਟੂ, ਰਮਨ ਧਾਲੀਵਾਲ ਆਪ ਆਗੂ, ਹੈਪੀ ਅਮ੍ਰਿਤਸਰੀਆ, ਜਰਨੈਲ ਸਿੰਘ ਅਲੀਵਾਲ, ਗੁਰਪ੍ਰੀਤ ਸਿੰਘ ਗੁਰੀ ਪੀਏ ਤੋਂ ਇਲਾਵਾ ਹੋਰ ਕਈ ਆਗੂ ਤੇ "ਆਪ" ਵਰਕਰ ਹਾਜ਼ਰ ਸਨ।
