70 ਫੀਸਦ ਤੋਂ ਵੱਧ ਪੋਲਿੰਗ ਦੀ ਪ੍ਰਾਪਤੀ ਲਈ ਘਰ ਘਰ ਜਾ ਕੇ ਵੋਟਾਂ ਪੁਆਈਆਂ

ਪਟਿਆਲਾ, 21 ਮਈ - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਵਿੱਚ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਤਹਈਆ ਕੀਤਾ ਹੋਇਆ ਹੈ ਕਿ ਇਸ ਵਾਰ ਦੀਆਂ ਲੋਕ ਸਭਾ ਚੋਣਾਂ 'ਚ 70 ਫੀਸਦ ਤੋਂ ਵੱਧ ਪੋਲਿੰਗ ਦੀ ਪ੍ਰਾਪਤੀ ਕੀਤੀ ਜਾਵੇ।

ਪਟਿਆਲਾ, 21 ਮਈ - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਵਿੱਚ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਤਹਈਆ ਕੀਤਾ ਹੋਇਆ ਹੈ ਕਿ ਇਸ ਵਾਰ ਦੀਆਂ ਲੋਕ ਸਭਾ ਚੋਣਾਂ 'ਚ 70 ਫੀਸਦ ਤੋਂ ਵੱਧ ਪੋਲਿੰਗ ਦੀ ਪ੍ਰਾਪਤੀ ਕੀਤੀ ਜਾਵੇ। ਇਸ ਉਦੇਸ਼ ਦੀ ਪ੍ਰਾਪਤੀ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਦੀ "ਸਵੀਪ" ਟੀਮ ਵੀ ਆਪਣੀ ਸਰਗਰਮ ਭੂਮਿਕਾ ਨਿਭਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਟੀਮ ਨੇ ਅੱਜ ਘਰ-ਘਰ ਜਾ ਕੇ 85 ਸਾਲਾਂ ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕਾਂ ਤੇ ਦਿਵਿਆਂਗਜਨਾਂ ਦੀਆਂ ਵੋਟਾਂ  ਪੁਆਈਆਂ।