ਚੋਣਾਂ ਤੋਂ ਬਾਅਦ ਮੁਹਾਲੀ ਹਵਾਈ ਅੱਡੇ ਤੋਂ ਆਰੰਭ ਕਰਵਾਈਆਂ ਜਾਣਗੀਆਂ ਅੰਤਰਰਾਸ਼ਟਰੀ ਫਲਾਈਟਾਂ : ਸੰਜੀਵ ਵਸ਼ਿਸ਼ਠ
ਐਸ ਏ ਐਸ ਨਗਰ, 22 ਮਈ - ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੇ ਕਿਹਾ ਹੈ ਕਿ ਲੋਕਸਭਾ ਚੋਣਾਂ ਜਿੱਤਣ ਤੋਂ ਬਾਅਦ ਨਵੀਂ ਸਰਕਾਰ ਵਲੋਂ ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਿਕਸਿਤ ਦੇਸ਼ਾਂ ਲਈ ਅੰਤਰਰਾਸ਼ਟਰੀ ਫਾਈਟਾਂ ਸ਼ੁਰੂ ਕਰਵਾਈਆਂ ਜਾਣਗੀਆਂ ਤਾਂ ਜੋ ਇੱਥੋਂ ਲੋਕਾਂ ਨੂੰ ਅਮਰੀਕਾ ਕਨੇਡਾ ਅਤੇ ਯੂਰੋਪੀ ਮੁਲਕਾਂ ਦੀਆਂ ਸਿੱਧੀਆਂ ਉੜਾਨਾਂ ਦੀ ਸਹੂਲੀਅਤ ਮਿਲ ਸਕੇ।

ਫੇਜ਼ 3 ਬੀ 2 ਵਿੱਚ ਭਾਜਪਾ ਉਮੀਦਵਾਰ ਸ੍ਰੀ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਕੀਤੀ ਗਈ ਇੱਕ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਚੋਣਾਂ ਤੋਂ ਬਾਅਦ ਸਰਕਾਰ ਦੇ ਪੱਧਰ ਤੇ ਪੈਰਵਾਈ ਕਰਕੇ ਮੁਹਾਲੀ ਵਿੱਚ ਨੀਡ ਬੇਸ ਪਾਲਸੀ ਨੂੰ ਲਾਗੂ ਕਰਵਾਇਆ ਜਾਵੇਗਾ ਜੋ ਮੁਹਾਲੀ ਸ਼ਹਿਰ ਦੇ ਵਸਨੀਕਾਂ ਦੀ ਸਭਤੋਂ ਵੱਡੀ ਮੰਗ ਹੈ। ਇਸਦੇ ਨਾਲ ਹੀ ਮੁਹਾਲੀ ਵਿੱਚ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ ਤਾਂ ਜੋ ਇਲਾਕੇ ਦੇ ਨੌਜਵਾਨਾਂ ਨੂੰ ਰੁਜਗਾਰ ਮਿਲ ਸਕੇ। ਉਹਨਾਂ ਕਿਹਾ ਕਿ ਭਾਜਪਾ ਹੀ ਦੇਸ਼ ਨੂੰ ਸਥਿਰ ਸਰਕਾਰ ਦੇ ਸਕਦੀ ਹੈ ਜਿਹੜੀ ਸਭ ਕਾ ਸਾਥ ਸਭ ਕਾ ਵਿਕਾਸ ਦੀ ਗੱਲ ਕਰਦੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾ ਸੁਭਾਸ਼ ਸ਼ਰਮਾ ਨੂੰ ਵੋਟਾਂ ਪਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜਬੂਤ ਕਰਨ।