ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਕੋਲੋਂ 75 ਗ੍ਰਾਮ ਨਸ਼ੀਲਾ ਪਾਊਡਰ ਕੀਤਾ ਬ੍ਰਾਮਦ
ਪਟਿਆਲਾ, 22 ਅਗਸਤ - ਸੀਨੀਅਰ ਕਪਤਾਨ ਪੁਲਿਸ ਪਟਿਆਲਾ ਡਾ. ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਚੋਰਾਂ ਖਿਲਾਫ ਚਲਾਈ ਹੋਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ "ਕਾਸੋ" ਅਤੇ ਸਰਚ ਅਪ੍ਰੇਸ਼ਨ ਦੌਰਾਨ ਇੰਸ: ਹਰਜਿੰਦਰ ਸਿੰਘ ਢਿੱਲੋਂ, ਮੁੱਖ ਅਫਸਰ ਥਾਣਾ ਕੋਤਵਾਲੀ ਦੀ ਅਗਵਾਈ 'ਚ ਥਾਣਾ ਕੋਤਵਾਲੀ ਖੇਤਰ ਵਿੱਚੋਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 75 ਗ੍ਰਾਮ ਨਸ਼ੀਲਾ ਪਾਊਡਰ ਅਤੇ ਇੱਕ ਦੋਸ਼ੀ ਨੂੰ ਜਾਅਲੀ ਨੰਬਰ ਲੱਗਿਆ ਹੋਇਆ ਮੋਟਰਸਾਈਕਲ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਨ੍ਹਾਂ ਖਿਲਾਫ ਥਾਣਾ ਕੋਤਵਾਲੀ ਪਟਿਆਲਾ ਪੁਲਿਸ ਵੱਲੋਂ ਤਿੰਨ ਵੱਖੋ-ਵੱਖਰੇ ਮੁੱਕਦਮੇ ਦਰਜ ਕੀਤੇ ਗਏ ਹਨ। ਦੋਸ਼ੀਆਂ ਦੀ ਪਛਾਣ ਸਾਗਰ ਸ਼ਾਮ ਨਗਰ, ਰਾਜਪੁਰਾ ਤੇ ਅਮਨ ਕੁਮਾਰ ਉਰਫ ਖੰਮਣੀ ਕ੍ਰਿਸ਼ਨਾ ਕਾਲੋਨੀ, ਪਟਿਆਲਾ ਵਜੋਂ ਕੀਤੀ ਗਈ ਹੈ। ਸਾਗਰ ਕੋਲੋਂ 30 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ, ਉਸ ਵਿਰੁੱਧ ਪਹਿਲਾਂ ਵੀ ਤਿੰਨ ਮੁਕੱਦਮੇ ਦਰਜ ਹਨ ਜਦਕਿ ਖੰਮਣੀ 2014 ਤੋਂ ਲੈ ਕੇ ਹੁਣ ਤਕ 12 ਕੇਸਾਂ ਦਾ ਸਾਹਮਣਾ ਕਰ ਰਿਹਾ ਹੈ।
ਉਹ ਇੱਕ ਮਾਮਲੇ ਵਿੱਚ ਭਗੌੜਾ ਵੀ ਐਲਾਨਿਆ ਹੋਇਆ ਹੈ। ਮੁਖਬਰੀ ਮਗਰੋਂ ਨਸ਼ਾ ਵੇਚਣ ਦੇ ਦੋਸ਼ ਹੇਠ ਜੋਤੀ ਪਤਨੀ ਪ੍ਰਵੀਨ ਕੁਮਾਰ ਅਤੇ ਪ੍ਰਵੀਨ ਕੁਮਾਰ ਪੁੱਤਰ ਬਾਬੂ ਲਾਲ ਵਾਸੀ ਕ੍ਰਿਸ਼ਨਾ ਕਲੋਨੀ ਪਟਿਆਲਾ ਵਿਰੁੱਧ ਵੀ ਮਾਮਲਾ ਦਰਜ ਕੀਤਾ ਗਿਆ ਹੈ।