ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਮਹਾਨ ਕੀਰਤਨ ਦਰਬਾਰ ਅੱਜ
ਪਟਿਆਲਾ, 25 ਮਈ - ਗੁਰੂ ਅਮਰਦਾਸ ਚੈਰੀਟੇਬਲ ਟਰੱਸਟ ਅਤੇ ਗੁਰੂ ਅਮਰਦਾਸ ਚੈਰੀਟੇਬਲ ਸੁਸਾਇਟੀ ਪਟਿਆਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 26 ਮਈ ਨੂੰ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਿਤ ਮਹਾਨ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਬਾਦ ਦੁਪਹਿਰ 1 ਵਜੇ ਤੋਂ ਰਾਤ 10 ਵਜੇ ਤਕ ਹੋਣ ਵਾਲੇ ਕੀਰਤਨ ਦਰਬਾਰ ਵਿੱਚ ਪ੍ਰਸਿੱਧ ਰਾਗੀ ਜਥੇ ਇਲਾਹੀ ਬਾਣੀ ਦਾ ਕੀਰਤਨ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ 26 ਮਈ ਨੂੰ ਹੀ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤਕ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਹੋਮਿਓਪੈਥੀ ਕੈਂਪ ਵੀ ਲਗਾਇਆ ਜਾ ਰਿਹਾ ਹੈ। ਕੀਰਤਨ ਦਰਬਾਰ ਦੀ ਸਮਾਪਤੀ 'ਤੇ ਉਨ੍ਹਾਂ ਬੱਚਿਆਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ, ਜਿਨ੍ਹਾਂ ਦਸਤਾਰ ਤੇ ਦੁਮਾਲਾ ਮੁਕਾਬਲੇ ਵਿੱਚ ਹਿੱਸਾ ਲਿਆ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।