ਸਾਬਕਾ ਪੰਚਾਇਤ ਮੈਂਬਰ 1.40 ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫਤਾਰ
ਪਟਿਆਲਾ, 28 ਮਈ - ਪੰਜਾਬ ਵਿਜੀਲੈਂਸ ਬਿਊਰੋ ਨੇ ਪਟਿਆਲਾ ਦੇ ਪਿੰਡ ਦਿਉਗੜ੍ਹ ਦੇ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਨੂੰ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਉਸਦੇ ਪਿੰਡ ਵਾਸੀ ਸ਼ੇਰਾ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਸ ਦੇ ਖਿਲਾਫ ਥਾਣਾ ਘੱਗਾ, ਜ਼ਿਲ੍ਹਾ ਪਟਿਆਲਾ ਵਿਖੇ ਐਨ.ਡੀ.ਪੀ.ਐਸ.( ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੀਆਈਏ ਸਮਾਣਾ ਦੇ ਇੰਚਾਰਜ ਸਬ ਇੰਸਪੈਕਟਰ (ਐਸਆਈ) ਮਨਪ੍ਰੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਪ੍ਰਗਟ ਸਿੰਘ ਨੇ ਇਸ ਪੁਲੀਸ ਕੇਸ ਵਿੱਚ ਉਸ ਦੀ ਮਦਦ ਕਰਨ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਉਨ੍ਹਾਂ ਨੇ ਇਹ ਰਿਸ਼ਵਤ ਦੀ ਰਕਮ ਅਦਾ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਕਰਨੈਲ ਸਿੰਘ ਨੂੰ ਉਸ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ ਜਦੋਂ ਉਹ ਸ਼ਿਕਾਇਤਕਰਤਾ ਪਾਸੋਂ ਐਸ.ਆਈ ਮਨਪ੍ਰੀਤ ਅਤੇ ਏ.ਐਸ.ਆਈ ਪ੍ਰਗਟ ਸਿੰਘ ਦੀ ਹਾਜ਼ਰੀ ਵਿੱਚ 1,40,000 ਰੁਪਏ ਦੀ ਰਿਸ਼ਵਤ ਲੈ ਰਿਹਾ ਸੀ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਪਟਿਆਲਾ ਰੇਂਜ ਥਾਣੇ ਵਿੱਚ ਕਰਨੈਲ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਦੌਰਾਨ ਉਕਤ ਐਸ.ਆਈ. ਮਨਪ੍ਰੀਤ ਸਿੰਘ ਅਤੇ ਏ.ਐਸ.ਆਈ. ਪ੍ਰਗਟ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾਵੇਗਾ।