ਧਰਮਵੀਰ ਗਾਂਧੀ ਪਿਛਲੇ 50 ਸਾਲ ਤੋਂ ਚਲਾ ਰਹੇ ਨੇ ਮੁਹੱਬਤ ਦੀ ਦੁਕਾਨ : ਰਾਹੁਲ ਗਾਂਧੀ
ਪਟਿਆਲਾ, 29 ਮਈ - ਪਟਿਆਲਾ ਵਿਖੇ ਚੋਣ ਰੈਲੀ ਕਰਨ ਪੁੱਜੇ ਰਾਹੁਲ ਗਾਂਧੀ ਨੇ ਕਿਹਾ ਕਿ ਜੋ ਨਫ਼ਰਤ ਵਿਰੁੱਧ ਮੁਹੱਬਤ ਫ਼ੈਲਾਉਣ ਦੀ ਜੋ ਮੁਹਿੰਮ ਮੈਂ ਪਿਛਲੇ ਸਾਲਾਂ ਦੌਰਾਨ ਸ਼ੁਰੂ ਕੀਤੀ ਹੈ, ਸਾਡੇ ਪਟਿਆਲਾ ਤੋਂ ਉਮੀਦਵਾਰ ਡਾ: ਧਰਮਵੀਰ ਗਾਂਧੀ ਵੀ ਪਿਛਲੇ 50 ਸਾਲ ਤੋਂ ਮੁਹੱਬਤ ਦੀ ਦੁਕਾਨ ਚਲਾ ਰਹੇ ਹਨ। ਉਹਨਾਂ ਆਪਣੇ ਹੱਥ ਵਿੱਚ ਸੰਵਿਧਾਨ ਦੀ ਕਾਪੀ ਹੱਥ ਵਿੱਚ ਲੈਕੇ ਕਿਹਾ ਕਿ ਇਹ ਲੜਾਈ ਦੇਸ਼ ਦਾ ਸੰਵਿਧਾਨ ਬਚਾਉਣ ਦੀ ਹੈ।

ਸਾਡੇ ਸੰਵਿਧਾਨ ਨੂੰ ਦੁਨੀਆਂ ਦੀ ਕੋਈ ਸ਼ਕਤੀ ਖ਼ਤਮ ਨਹੀਂ ਕਰ ਸਕਦੀ ਕਿਉਂਕਿ ਅਸੀਂ ਭਾਜਪਾ ਦੀ ਸੱਤਾ ਨੂੰ ਇਹ ਕੰਮ ਨਹੀਂ ਕਰਨ ਦਿਆਂਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਰਬਪਤੀਆਂ ਦੀ ਸਰਕਾਰ ਹੈ ਅਤੇ ਹਰ ਕਦਮ ਅਰਬਪਤੀਆਂ ਦੀ ਮਦਦ ਲਈ ਹੀ ਉਠਾਉਂਦੀ ਹੈ। ਜਦਕਿ ਅਸੀਂ ਸੱਤਾ ਵਿੱਚ ਆਉਣ 'ਤੇ ਕਿਸਾਨਾਂ ਮਜ਼ਦੂਰਾਂ ਲਈ ਕੰਮ ਕਰਾਂਗੇ। ਕਾਂਗਰਸ ਦੀ ਅਗਵਾਈ ਹੇਠ ਇੰਡੀਆ ਗਠਜੋੜ ਦੀ ਸਰਕਾਰ ਬਣਨ ਮਗਰੋਂ ਓਹਨਾਂ ਪਹਿਲੇ ਫ਼ੈਸਲੇ ਵਿੱਚ ਹੀ ਕਿਸਾਨਾਂ ਦਾ ਸਾਰਾ ਕਰਜ਼ਾ ਮਾਫ਼ ਕਰਨ ਦਾ ਐਲਾਨ ਕਰਦਿਆਂ ਕਿਸਾਨਾਂ ਨੂੰ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਦੇਣ ਦੀ ਵੀ ਗੱਲ ਕਹੀ।
ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਨੇ 22 ਅਰਬਪਤੀ ਬਣਾਏ ਹਨ ਪਰ ਅਸੀਂ ਕਰੋੜਾਂ ਲੋਕਾਂ ਨੂੰ ਲੱਖ ਪਤੀ ਬਣਾਵਾਂਗੇ। ਰਾਹੁਲ ਗਾਂਧੀ ਨੇ ਕਿਹਾ ਕਿ ਸਾਡੀ ਸਰਕਾਰ ਆਉਣ ਮਗਰੋਂ ਹਰ ਲੋੜਵੰਦ ਪਰਿਵਾਰ ਦੀ ਇੱਕ ਇੱਕ ਔਰਤ ਦੇ ਖ਼ਾਤੇ ਵਿੱਚ 1 ਲੱਖ ਰੁਪਏ ਸਾਲਾਨਾ ਸਹਾਇਤਾ ਵਜੋਂ ਆਉਣਗੇ।
ਰਾਹੁਲ ਗਾਂਧੀ ਨੇ ਇਹ ਮੁੱਦੇ ਵੀ ਉਭਾਰੇ :
• ਅਗਨੀਵੀਰ ਸਕੀਮ ਨੂੰ ਕੂੜੇਦਾਨ ਵਿੱਚ ਸੁੱਟਾਂਗੇ ਅਤੇ ਫ਼ੌਜ ਵਿੱਚ ਪੱਕੀ ਭਰਤੀ ਕਰਾਂਗੇ।
• ਖ਼ਾਲੀ ਪਈਆਂ 30 ਲੱਖ ਸਰਕਾਰੀ ਅਸਾਮੀਆਂ ਭਰਾਂਗੇ।
• ਮਨਰੇਗਾ ਦੀ ਦਿਹਾੜੀ 400 ਰੁਪਏ ਕਰਾਂਗੇ।
• ਆਸ਼ਾ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਦੀ ਤਨਖ਼ਾਹ ਦੁੱਗਣੀ ਕਰਾਂਗੇ।
ਰਾਹੁਲ ਗਾਂਧੀ ਨੇ ਲੋਕਾਂ ਨੂੰ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਸੱਦਾ ਦਿੱਤਾ।