ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੜ੍ਹੀ ਭਾਰਟੀ ਵਿਖੇ ਮੈਗਾ ਪੀ. ਟੀ.ਐੱਮ. ਤੇ ਗ੍ਰੈਜੂਏਸ਼ਨ ਸੈਰੇਮਨੀ ਕਾਰਵਾਈ।
ਗੜ੍ਹਸ਼ੰਕਰ- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੜ੍ਹੀ ਭਾਰਟੀ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕਰਨ ਦੇ ਅਵਸਰ ਤੇ ਗ੍ਰੈਜੂਏਸ਼ਨ ਸੈਰੇਮਨੀ ਅਤੇ ਮੈਗਾ ਪੀ.ਟੀ.ਐੱਮ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਰਾਜ ਕੁਮਾਰ ਜੰਡੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ੇਰ-ਏ-ਪੰਜਾਬ ਸਪੋਰਟਸ ਐਂਡ ਵੈਲਫੇਅਰ ਕਲੱਬ ਗੜ੍ਹੀ ਭਾਰਟੀ ਵੱਲੋਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਹੋਣਹਾਰ ਬੱਚਿਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ।

ਗ੍ਰੈਜੂਏਸ਼ਨ ਸੈਰੇਮਨੀ ਦੌਰਾਨ ਸਾਬਕਾ ਸਰਪੰਚ ਮਹਿੰਦਰ ਸਿੰਘ ਭੋਰੀਆ,ਸੰਦੀਪ ਕੁਮਾਰ ਆਈ.ਈ.ਆਰ,ਟੀ. ਬਲਾਕ ਔੜ ਅਤੇ ਮੈਡਮ ਭੁਪਿੰਦਰ ਕੌਰ ਬਾਜ਼ੀਦਪੁਰ ਨੇ ਬੱਚਿਆਂ ਨੂੰ ਰਸਮੀ ਤੌਰ ਤੇ ਪਹਿਲੀ ਜਮਾਤ ਵਿੱਚ ਪਰਮੋਟ ਕੀਤਾ।ਇਸ ਮੌਕੇ ਗੁਰਮੀਤ ਸਿੰਘ ਬੋਲੇ ਭਾਰਟਾ ਕਲਾਂ ਨੇ ਬੜੇ ਸੁਚੱਜੇ ਢੰਗ ਨਾਲ ਸਿੱਖਿਆ ਦੀ ਮਹੱਤਤਾ ਬਾਰੇ ਆਪਣੇ ਵਡਮੁੱਲੇ ਵਿਚਾਰ ਪੇਸ਼ ਕਰਦਿਆਂ ਭਵਿੱਖ ਵਿੱਚ ਸਕੂਲ ਦੀ ਬੇਹਤਰੀ ਲਈ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਸਰਪੰਚ ਮਹਿੰਦਰ ਸਿੰਘ ਅਤੇ ਰਾਜ ਕੁਮਾਰ ਜੰਡੀ ਵੱਲੋਂ ਵੀ ਆਪਣੇ ਕੀਮਤੀ ਵਿਚਾਰ ਬੱਚਿਆਂ ਤੇ ਮਾਪਿਆਂ ਨਾਲ ਸਾਂਝੇ ਕੀਤੇ ਗਏ।
ਸ਼ੇਰ-ਏ-ਪੰਜਾਬ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਸਕੂਲ ਸਟਾਫ਼ , ਅਤੇ ਗ੍ਰਾਮ ਪੰਚਾਇਤ ਨੂੰ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।ਸਕੂਲ ਵੱਲੋਂ ਸਾਰਿਆਂ ਲਈ ਖਾਣ ਪੀਣ ਦਾ ਵਧੀਆ ਪ੍ਰਬੰਧ ਕੀਤਾ ਗਿਆ।ਇਸ ਮੌਕੇ ਐਸ ਐਮ ਸੀ ਦੇ ਚੇਅਰਪਰਸਨ ਵਿਜੇ ਕੁਮਾਰ,ਨੀਲਮ ਰਾਣੀ,ਕੁਲਵਿੰਦਰ ਕੌਰ ਬੱਚਿਆਂ ਦੇ ਮਾਪੇ ਤੇ ਹੋਰ ਪਤਵੰਤੇ ਸੱਜਣ ਹਾਜਰ ਸਨ।