
ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਮੁਫ਼ਤ ਸਮਾਨ ਵੰਡਣ 'ਤੇ ਰੱਖੀ ਜਾਵੇਗੀ ਬਾਜ਼ ਅੱਖ : ਪਰੇ
ਪਟਿਆਲਾ, 30 ਮਈ - ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਚੋਣਾਂ ਦੇ ਪਿਛਲੇ 48 ਘੰਟਿਆਂ ਦੌਰਾਨ ਵੋਟਰਾਂ ਨੂੰ ਭਰਮਾਉਣ ਵਾਲੀਆਂ ਸੰਭਾਵੀ ਗ਼ਲਤ ਤੇ ਗ਼ੈਰਕਾਨੂੰਨੀ ਗਤੀਵਿਧੀਆਂ ਵਿਰੁੱਧ ਚਿਤਾਵਨੀ ਦਿੰਦਿਆਂ ਕਿਹਾ ਹੈ
ਪਟਿਆਲਾ, 30 ਮਈ - ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਚੋਣਾਂ ਦੇ ਪਿਛਲੇ 48 ਘੰਟਿਆਂ ਦੌਰਾਨ ਵੋਟਰਾਂ ਨੂੰ ਭਰਮਾਉਣ ਵਾਲੀਆਂ ਸੰਭਾਵੀ ਗ਼ਲਤ ਤੇ ਗ਼ੈਰਕਾਨੂੰਨੀ ਗਤੀਵਿਧੀਆਂ ਵਿਰੁੱਧ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਚੋਣਾਂ ਦੌਰਾਨ ਕਈ ਵਾਰ ਇਹ ਵੇਖਣ ਵਿੱਚ ਆਉਂਦਾ ਹੈ ਕਿ ਸਿਆਸੀ ਪਾਰਟੀਆਂ ਜਾਂ ਉਨ੍ਹਾਂ ਦੇ ਉਮੀਦਵਾਰ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਨਕਦ ਪੈਸੇ ਜਾਂ ਸ਼ਰਾਬ ਵੰਡਦੇ ਹਨ, ਅਜਿਹਾ ਸਾਹਮਣੇ ਆਉਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵੋਟਰਾਂ ਨੂੰ ਲੋਕਤੰਤਰ ਨੂੰ ਢਾਅ ਲਾਉਣ ਵਾਲੀਆਂ ਅਜਿਹੀਆਂ ਸਰਗਰਮੀਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਸ਼ੌਕਤ ਅਹਿਮਦ ਪਰੇ ਨੇ ਇਹ ਵੀ ਦੱਸਿਆ ਹੈ ਕਿ ਵੋਟਰਾਂ ਨੂੰ ਮੁਫ਼ਤ ਵੰਡੇ ਜਾ ਸਕਣ ਵਾਲੇ ਸੰਭਾਵਤ ਸਮਾਨ ਦੀ ਵਿਕਰੀ ਈ-ਬਿਲ ਰਾਹੀਂ ਹੀ ਕਰਵਾਉਣ ਲਈ ਵਧੀਕ ਕਮਿਸ਼ਨਰ ਇਨਵੈਸਟੀਗੇਸ਼ਨ ਨੂੰ ਪੱਤਰ ਲਿਖਿਆ ਗਿਆ ਹੈ। ਜੇ ਕਿਸੇ ਵੀ ਥੋਕ ਵਿਕਰੇਤਾ ਦੀ ਵਿਕਰੀ 'ਚ ਅਚਾਨਕ ਵਾਧਾ ਸਾਹਮਣੇ ਆਉਂਦਾ ਹੈ ਤਾਂ ਉਸਦਾ ਪਿਛਲੇ 6 ਸਾਲਾਂ ਦਾ ਜੀ.ਐਸ.ਟੀ. ਡਾਟਾ ਜਾਂਚਿਆ ਜਾਵੇਗਾ।
