ਖ਼ਾਲਸਾ ਕਾਲਜ ’ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਗੜ੍ਹਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਰੁੱਖ ਲਗਾਕੇ ਵਿਸ਼ਵ ਵਾਤਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਉਤਸ਼ਾਹਿਤ ਕੀਤਾ ਅਤੇ ਵਾਤਾਵਰਨ ਦੀ ਸੰਭਾਲ ਲਈ ਇਸ ਦੇ ਮਹੱਤਵ ਨੂੰ ਉਜਾਗਰ ਕੀਤਾ।

ਉਨ੍ਹਾਂ ਕਿਹਾ ਕਿ ਅਜਿਹੀਆਂ ਛੋਟੀਆਂ ਛੋਟੀਆਂ ਕੋਸ਼ਿਸ਼ਾਂ ਹੀ ਧਰਤੀ ਨੂੰ ਬੰਜਰ ਹੋਣ ਤੋਂ ਬਚਾਉਣ ਵਿਚ ਮਹੱਤਵ ਪੂਰਨ ਭੂਮਿਕਾ ਨਿਭਾ ਸਕਦੀਆਂ ਹਨ। ਇਸ ਮੌਕੇ ਪ੍ਰੋ. ਕੁਲਦੀਪ ਕੌਰ, ਪ੍ਰੋ. ਜਤਿੰਦਰ ਕੌਰ, ਨਿੱਕੂ ਰਾਮ ਮਾਲੀ ਤੇ ਵਿਦਿਆਰਥੀ ਹਾਜ਼ਰ ਹੋਏ।