ਗੁਰਦੁਆਰਾ ਬਿਭੌਰ ਸਾਹਿਬ (ਨੰਗਲ ਭਾਖੜਾ) ਵਿਖੇ ਸਾਲਾਨਾ ਗੁਰਮਤਿ ਕੈਂਪ 9 ਜੂਨ ਤੋਂ 15 ਜੂਨ ਤੱਕ

ਮਾਹਿਲਪੁਰ, 2 ਜੂਨ - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਮਾਹਿਲਪੁਰ ਅਤੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵੱਲੋਂ ਇਲਾਕਾ ਨਿਵਾਸੀ ਵੀਰਾਂ- ਭੈਣਾਂ ਦੇ ਸਹਿਯੋਗ ਨਾਲ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਮਾਹਿਲਪੁਰ ਵੱਲੋਂ ਹਰ ਸਾਲ ਸਕੂਲ ਵਿਦਿਆਰਥੀਆਂ ਦਾ ਗੁਰਮਤਿ ਕੈਂਪ ਲਗਾਇਆ ਜਾਂਦਾ ਹੈ।

 ਇਸੇ ਲੜੀ ਨੂੰ ਜਾਰੀ ਰੱਖਦਿਆਂ ਇਹ ਗੁਰਮਤਿ ਕੈਂਪ ਇਸ ਸਾਲ 9 ਜੂਨ ਤੋਂ 15 ਜੂਨ ਤੱਕ ਗੁਰਦੁਆਰਾ ਬਿਭੌਰ ਸਾਹਿਬ ( ਨੰਗਲ ਭਾਖੜਾ ) ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਆਪਿੰਦਰ ਸਿੰਘ ਮਾਹਿਲਪੁਰੀ ਸੰਯੋਜਕ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸਰਦਾਰ ਹਰਬੰਸ ਸਿੰਘ ਸਰਹਾਲਾ ਮੁੱਖ ਸੇਵਾਦਾਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਮਾਹਿਲਪੁਰ ਅਤੇ ਸਰਦਾਰ ਜਗਜੀਤ ਸਿੰਘ ਗਣੇਸ਼ਪੁਰ ਜੋਨਲ ਸਕੱਤਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਹੁਸ਼ਿਆਰਪੁਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਕੈਂਪ ਵਿੱਚ ਨਿਤਨੇਮ, ਗੁਰਬਾਣੀ ਸੰਥਿਆ ਅਤੇ ਵਿਦਵਾਨਾਂ ਦੁਆਰਾ ਜੀਵਨ ਜਾਂਚ ਸਬੰਧੀ ਵਿਸ਼ੇਸ਼ ਲੈਕਚਰ ਅਤੇ  ਸ਼ਖਸ਼ੀਅਤ ਉਸਾਰੀ ਸਬੰਧੀ ਗਤੀਵਿਧੀਆਂ ਕਰਵਾਈਆ ਜਾਣਗੀਆ।