ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਸਬੰਧੀ ਹੋਈ ਦੂਜੀ ਰੈਂਡੇਮਾਈਜੇਸ਼ਨ : ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਪਾਲ ਸਿੰਘ ਰੰਧਾਵਾ

ਨਵਾਂਸ਼ਹਿਰ - ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਲੋਕ ਸਭਾ ਚੋਣਾਂ ਦੀ ਕਾਊਂਟਿੰਗ ਲਈ ਕਾਉਂਟਿੰਗ ਸਟਾਫ਼ ਸਬੰਧੀ ਦੂਜੀ ਰੈਂਡੇਮਾਈਜੇਸ਼ਨ ਕਾਊਂਟਿੰਗ ਅਬਜਰਵਰ ਜੇ.ਐਲ.ਬੀ. ਹਰੀ ਪ੍ਰਿਆ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਜ਼ਿਲ੍ਹਾ ਸੂਚਨਾ ਅਫ਼ਸਰ ਵਿਸ਼ਾਲ, ਕਾਨੂੰਗੋ ਦਲਜੀਤ ਸਿੰਘ ਵੀ ਹਾਜ਼ਰ ਸਨ।

  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਸਬੰਧੀ ਕਾਊਂਟਿੰਗ ਸਟਾਫ਼ ਦੀ ਦੂਜੀ ਰੈਂਡੇਮਾਈਜੇਸ਼ਨ ਵਿੱਚ 4 ਹਲਕਿਆਂ 45-ਗੜ੍ਹਸ਼ੰਕਰ, 46-ਬੰਗਾ, 47-ਨਵਾਂਸ਼ਹਿਰ ਅਤੇ 48-ਬਲਾਚੌਰ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਲਈ ਤਾਇਨਾਤ ਕੀਤਾ ਗਿਆ ਸਟਾਫ਼ ਆਪਣੀ ਚੋਣ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਤਰਾਂ ਦੀ ਅਣਗਹਿਲੀ ਜਾਂ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਤੋਂ ਬਾਅਦ ਕਾਊਂਟਿੰਗ ਅਬਜਰਵਰ ਜੇ.ਐਲ.ਬੀ ਹਰੀ ਪ੍ਰਿਆ, ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਇੱਕ ਪੌਦਾ ਵੀ ਲਗਾਇਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ ਤਾਂ ਜੋ ਸਾਡਾ ਵਾਤਾਵਰਣ ਸਾਫ਼ ਸੁਥਰਾ ਅਤੇ ਹਰਿਆ ਭਰਿਆ ਰਹੇ।