
10 ਤੋਂ 12 ਦਸੰਬਰ ਤਕ ਪੰਜ ਸਾਲ ਤਕ ਦੇ ਸਾਰੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ - ਸਿਵਲ ਸਰਜਨ
ਪਟਿਆਲਾ, 7 ਦਸੰਬਰ - ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 10 ਤੋਂ 12 ਦਸੰਬਰ ਤਕ ਲਾਏ ਜਾ ਰਹੇ ਪੱਲਸ ਪੋਲੀਓ ਰਾਊਂਡ ਦੇ ਸਬੰਧ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੁਹਿੰਮ ਦੀ ਸਫਲਤਾ ਸਬੰਧੀ ਵਿਸਥਾਰ ਵਿਚ ਜਾਣਕਾਰੀ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਟਰੇਨਿੰਗ ਅਨੈਕਸੀ ਦਫਤਰ ਸਿਵਲ ਸਰਜਨ ਵਿੱਚ ਜ਼ਿਲ੍ਹਾ ਪੱਧਰੀ ਪੋਲੀਓ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ
ਪਟਿਆਲਾ, 7 ਦਸੰਬਰ - ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 10 ਤੋਂ 12 ਦਸੰਬਰ ਤਕ ਲਾਏ ਜਾ ਰਹੇ ਪੱਲਸ ਪੋਲੀਓ ਰਾਊਂਡ ਦੇ ਸਬੰਧ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੁਹਿੰਮ ਦੀ ਸਫਲਤਾ ਸਬੰਧੀ ਵਿਸਥਾਰ ਵਿਚ ਜਾਣਕਾਰੀ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਟਰੇਨਿੰਗ ਅਨੈਕਸੀ ਦਫਤਰ ਸਿਵਲ ਸਰਜਨ ਵਿੱਚ ਜ਼ਿਲ੍ਹਾ ਪੱਧਰੀ ਪੋਲੀਓ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਦਫਤਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਤੋਂ ਵਿਸ਼ਵ ਸਿਹਤ ਸੰਗਠਨ ਦੇ ਸਰਵੈਲੈਂਸ ਮੈਡੀਕਲ ਅਫਸਰ ਡਾ. ਵਿਕਰਮ ਗੁਪਤਾ ਵੱਲੋਂ ਸ਼ਮੂਲੀਅਤ ਕੀਤੀ ਗਈ। ਵਰਕਸ਼ਾਪ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਸ ਵਾਰ ਸਬ ਨੈਸ਼ਨਲ ਇਮੂਨਾਈਜੇਸ਼ਨ ਦਿਵਸ ਦੌਰਾਨ ਪੰਜਾਬ ਦੇ 12ਜ਼ਿਲ੍ਹਿਆਂ ਵਿੱਚ 10 ਤੋਂ 12 ਦਸੰਬਰ ਤਕ ਪੋਲੀਓ ਰਾਊਂਡ ਦੌਰਾਨ 0 ਤੋਂ 5 ਸਾਲ ਤਕ ਦੇ ਸਾਰੇ ਬੱਚਿਆ ਨੂੰ ਪੋਲਿਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਵਿਚ ਨਵੰਬਰ 2011 ਤੋ ਬਾਅਦ ਕੋਈ ਪੋਲੀਓ ਕੇਸ ਰਿਪੋਰਟ ਨਹੀਂ ਹੋਇਆ ਅਤੇ ਭਾਰਤ ਨੂੰ ਵਿਸ਼ਵ ਸਿਹਤ ਸੰਗਠਨ ਵੱਲੋ ਪੋਲਿਓ ਮੁਕਤ ਹੋਣ ਦਾ ਸਰਟੀਫਿਕੇਟ ਵੀ ਪ੍ਰਾਪਤ ਹੋ ਚੁੱਕਾ ਹੈ ਪਰ ਭਾਰਤ ਦੇ ਆਲੇ ਦੁਆਲੇ ਦੇ ਦੇਸ਼ ਪਾਕਿਸਤਾਨ, ਅਫਗਾਨਿਸਤਾਨ ਆਦਿ ਵਿਚ ਅਜੇ ਵੀ ਪੋਲੀਓ ਦੇ ਕੇਸ ਪਾਏ ਜਾਣ ਕਾਰਣ ਭਾਰਤ ਵਿਚ ਪੋਲੀਓ ਦੇ ਵਾਇਰਸ ਆਉਣ ਦਾ ਖਤਰਾ ਬਣਿਆ ਰਹਿੰਦਾ ਹੈ,ਜਿਸ ਕਾਰਨ ਇਹਤਿਆਤ ਵਜੋਂ ਅਜਿਹੇ ਰਾਉਂਡ ਭਾਰਤ ਵਿਚ ਪੋਲੀਓ ਦੇ ਰਾਸ਼ਟਰੀ ਅਤੇ ਸਬ ਨੈਸ਼ਨਲ ਰਾਉਂਡ ਲਗਾਏ ਜਾਂਦੇ ਹਨ।
ਸਿਵਲ ਸਰਜਨ ਪਟਿਆਲਾ ਡਾ. ਰਮਿੰਦਰ ਕੌਰ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 10 ਦਸੰਬਰ ਨੂੰ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦਵਾਈ ਪਿਲਾਉਣ ਲਈ ਜਗ੍ਹਾ-ਜਗ੍ਹਾ ਬੂਥ ਲਗਾਏ ਜਾਣ ਅਤੇ 10 ਦਸੰਬਰ ਨੂੰ ਕਿਸੇ ਕਾਰਨ ਪੋਲੀਓ ਦਵਾਈ ਪੀਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ 11 ਅਤੇ 12 ਦਸੰਬਰ ਨੂੰ ਘਰ ਘਰ ਜਾ ਕੇ ਪੋਲੀਓ ਦਵਾਈ ਪਿਲਾਈ ਜਾਵੇ।ਉਹਨਾਂ ਕਿਹਾ ਕਿ ਰਾਂਉਂਡ ਦੋਰਾਣ ਇਹ ਯਕੀਨੀ ਬਣਾਇਆਂ ਜਾਵੇ ਕਿ ਕੋਈ ਵੀ ਪੰਜ ਸਾਲ ਤੱਕ ਦਾ ਬੱਚਾ ਪੋਲੀਓ ਦੀਆਂ ਬੁੰਦਾ ਪੀਣ ਤੋਂ ਵਾਂਝਾ ਨਾ ਰਹੇ ਅਤੇ ਹਾਈ ਰਿਸ਼ਕ ਏਰੀਆ ਜਿਵੇਂ ਸੱਲਮ ਬਸਤੀਆਂ, ਝੁੱਗੀ-ਝੋਪੜੀਆਂ, ਭੱਠੇ, ਕੰੰਸਟਰਕਸ਼ਨ ਸਾਈਡ ਆਦਿ ਨੂੰ ਜਿਆਦਾ ਫੋਕਸ ਕੀਤਾ ਜਾਵੇ ਅਤੇ ਮੁਹਿੰਮ ਨੂੰ ਸਫਲ ਬਣਾਉਣ ਲਈ ਵੱਖ-ਵੱਖ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਆਸ਼ਾ ਵਰਕਰਾਂ, ਪਿੰਡਾਂ ਦੇ ਪੰਚਾਂ-ਸਰਪੰਚਾਂ ਦਾ ਵੱਧ ਤੋ ਵੱਧ ਸਹਿਯੋਗ ਲਿਆ ਜਾਵੇ। ਇਸ ਵਰਕਸ਼ਾਪ ਵਿੱਚ ਜ਼ਿਲ੍ਹਾ ਟੀਕਾਕਰਣ ਅਫਸਰ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਅਤੇ ਹੋਰ ਡਾਕਟਰ ਤੇ ਅਧਿਕਾਰੀ ਹਾਜ਼ਰ ਸਨ।
