ਰਿਆਤ ਬਾਹਰਾ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਤੰਬਾਕੂ ਰਹਿਤ ਦਿਵਸ ਮਨਾਇਆ
ਹੁਸ਼ਿਆਰਪੁਰ- ਡਬਲਿਊ.ਐਚ.ਓ. ਭਾਰਤ ਸਰਕਾਰ ਵੱਲੋਂ ਐਲਾਨਿਆ ਗਿਆ 'ਵਿਸ਼ਵ ਤੰਬਾਕੂ ਰਹਿਤ ਦਿਵਸ' ਜ਼ਿਲ੍ਹਾ ਪੱਧਰ 'ਤੇ ਰਿਆਤ ਬਾਹਰਾ ਇੰਸਟੀਚਿਊਟ ਆਫ਼ ਨਰਸਿੰਗ, ਹੁਸ਼ਿਆਰਪੁਰ ਵਿਖੇ ਮਨਾਇਆ ਗਿਆ। ਜਿਸ ਵਿੱਚ ਚੱਬੇਵਾਲ ਹਲਕੇ ਦੇ ਵਿਧਾਇਕ ਡਾ. ਈਸ਼ਾਂਕ ਕੁਮਾਰ ਮੁੱਖ ਮਹਿਮਾਨ ਵਜੋਂ ਮੌਜੂਦ ਰਹੇ।

ਇਸ ਮੌਕੇ ਸਿਵਲ ਸਰਜਨ ਡਾ: ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਹਰਬੰਸ ਕੌਰ, ਡਾ: ਮਹਿਮਾ ਮਨਹਾਸ ਮੈਡੀਕਲ ਇੰਜੀ. ਵਿਸ਼ੇਸ਼ ਮਹਿਮਾਨਾਂ ਵਜੋਂ ਮੌਜੂਦ ਸਨ। ਇਸ ਮੌਕੇ ਡਾ. ਚੰਦਰ ਮੋਹਨ ਕੈਂਪਸ ਡਾਇਰੈਕਟਰ, ਪ੍ਰਿੰਸੀਪਲ ਮੀਨਾਕਸ਼ੀ, ਐਸ. ਚੰਦ, ਮੈਨੇਜਰ ਨਿਸ਼ਾ ਰਾਣੀ, ਕੌਂਸਲਰ ਪ੍ਰਸ਼ਾਂਤ ਆਦਿਆ, ਵਾਈਸ ਪ੍ਰਿੰਸੀਪਲ ਰਾਜ ਕਿਰਨ ਵੀ ਮੌਜੂਦ ਸਨ।
ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਪੰਜਾਬ ਦੇ ਵਾਰਸਾਂ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਵਿਦਿਆਰਥੀਆਂ ਲਈ ਕੁਇਜ਼ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਰਵੀ ਟੀਮ ਨੇ ਕੁਇਜ਼ ਵਿੱਚ ਪਹਿਲਾ ਸਥਾਨ, ਬਲਜੀਤ ਨੇ ਪਹਿਲਾ ਸਥਾਨ ਅਤੇ ਸਿਮਰਨਜੀਤ ਨੇ ਪੋਸਟਰ ਮੇਕਿੰਗ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਹਰ ਸਮੇਂ ਤੁਹਾਡੇ ਨਾਲ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਇੱਕਜੁੱਟ ਹੋਣ ਦੀ ਲੋੜ ਹੈ, ਤਾਂ ਹੀ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੁਪਨੇ ਨੂੰ ਪੂਰਾ ਕਰ ਸਕਦੇ ਹਾਂ। ਸਾਨੂੰ ਇੱਕ ਲਹਿਰ ਪੈਦਾ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਪੰਜਾਬ ਨੂੰ ਰੰਗਲਾ ਪੰਜਾਬ ਵਿੱਚ ਬਦਲ ਸਕੀਏ। ਇਸ ਮੌਕੇ ਪ੍ਰਸ਼ਾਂਤ ਆਦਿਆ ਨੇ ਸਾਰਿਆਂ ਨੂੰ ਨਸ਼ਾ ਮੁਕਤ ਰਹਿਣ ਦੀ ਸਹੁੰ ਚੁਕਾਈ।