ਬੀਏ ਭਾਗ ਤੀਜਾ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਮਾਹਿਲਪੁਰ, 21 ਅਪਰੈਲ- ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਬੀਏ ਭਾਗ ਦੂਜਾ ਦੇ ਵਿਦਿਆਰਥੀਆਂ ਵੱਲੋਂ ਬੀਏ ਭਾਗ ਤੀਜਾ ਦੇ ਵਿਦਿਆਰਥੀਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਸਵਾਗਤ ਸ਼ਬਦ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕਾਲਜ ਵਿੱਚ ਆਪਣੀ ਪੜ੍ਹਾਈ ਕਰਦਿਆਂ ਵਿਦਿਆਰਥੀਆਂ ਦਾ ਸੰਸਥਾ ਨਾਲ ਵਿਸ਼ੇਸ਼ ਮੋਹ ਵੀ ਬਣ ਜਾਂਦਾ ਹੈ।

ਉਨ੍ਹਾਂ ਬੀਏ ਦਾ ਕੋਰਸ ਪੂਰਾ ਕਰਨ ਜਾ ਰਹੇੇ ਵਿਦਿਆਰਥੀਆਂ ਨੂੰ ਚੰਗੇਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਵਿਦਾਇਗੀ ਪਾਰਟੀ ਦੇ ਸ਼ਾਨਦਾਰ ਪ੍ਰਬੰਧ ਲਈ ਬੀਏ ਭਾਗ ਦੂਜਾ ਦੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ । ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ ਜਿਨਾਂ ਵਿੱਚ ਵਿਦਿਆਰਥੀਆਂ ਨੇ ਆਪਣੀ ਗਾਇਣ ਕਲਾ, ਨਾਚ ਕਲਾ, ਕੋਰੀਓਗਰਾਫੀ ਸਮੇਤ ਹੋਰ ਵੱਖ ਵੱਖ ਸੱਭਿਆਚਾਰਕ ਕਲਾਵਾਂ ਦੀ ਪੇਸ਼ਕਾਰੀ ਨਾਲ ਹਾਜ਼ਰ ਵਿਦਿਆਰਥੀਆਂ ਦਾ ਖੂਬ ਮਨੋਰੰਜਨ ਕੀਤਾ। 
ਇਸ ਮੌਕੇ ਬੀਏ ਭਾਗ ਦੂਜਾ ਦੀ ਵਿਦਿਆਰਥਣ ਭਾਵਨਾ ਅਤੇ ਐਮਏ ਪੰਜਾਬੀ ਦੇ ਵਿਦਿਆਰਥੀ ਸਾਹਿਲ ਸ਼ਰਮਾ ਅਤੇ ਰਾਜਨ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ। ਇਸ ਮੌਕੇ ਹਾਜ਼ਰ ਸਟਾਫ ਵਿੱਚ ਪ੍ਰੋ ਜਸਵਿੰਦਰ ਸਿੰਘ, ਡਾ ਦੇਵ ਕੁਮਾਰ, ਡਾ ਜੇ ਬੀ ਸੇਖੋਂ, ਪ੍ਰੋ ਤਜਿੰਦਰ ਸਿੰਘ, ਡਾ ਪ੍ਰਭਜੋਤ ਕੌਰ,ਡਾ ਬਲਵੀਰ ਕੌਰ, ਡਾ ਤਾਰਾ ਦੇਵੀ, ਪ੍ਰੋ ਕੰਚਨ, ਪ੍ਰੋ ਸੁਰਿੰਦਰ ਨੇ ਵੀ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।