ਦੀਆਂ ਤਰੱਕੀਆਂ ਛੇਤੀ ਕੀਤੀਆਂ ਜਾਣਗੀਆਂ : ਸਰਾਂ ਦਾ ਭਰੋਸਾ

ਪਟਿਆਲਾ, 5 ਜੂਨ - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ ਐਸ ਪੀ ਸੀ ਐਲ) ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ (ਪੀ ਐਸ ਪੀ ਸੀ ਐੱਲ) ਨੂੰ ਭਰੋਸਾ ਦਿਵਾਇਆ ਹੈ ਕਿ ਜਲਦੀ ਹੀ ਲਾਈਨਮੈਨ ਤੋਂ ਜੇ.ਈ. ਦੀਆਂ ਤਰੱਕੀਆਂ ਕੀਤੀਆਂ ਜਾਣਗੀਆਂ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਇੰਜ. ਅਵਤਾਰ ਸਿੰਘ ਸ਼ੇਰਗਿੱਲ ਅਤੇ ਹੋਰ ਮੈਂਬਰਾਂ ਨਾਲ ਮੀਟਿੰਗ ਦੌਰਾਨ ਚੇਅਰਮੈਨ ਸਰਾਂ ਨੇ ਦੱਸਿਆ ਕਿ ਚੋਣ ਜ਼ਾਬਤੇ ਦੌਰਾਨ ਚੋਣ ਕਮਿਸ਼ਨ ਵੱਲੋਂ ਜੇ.ਈ. ਤੋਂ ਏ.ਏ.ਈ. ਅਤੇ ਲਾਈਨਮੈਨ ਤੋਂ ਜੇ.ਈ.

ਪਟਿਆਲਾ, 5 ਜੂਨ - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ ਐਸ ਪੀ ਸੀ ਐਲ) ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ (ਪੀ ਐਸ ਪੀ ਸੀ ਐੱਲ) ਨੂੰ ਭਰੋਸਾ ਦਿਵਾਇਆ ਹੈ ਕਿ ਜਲਦੀ ਹੀ ਲਾਈਨਮੈਨ ਤੋਂ ਜੇ.ਈ. ਦੀਆਂ ਤਰੱਕੀਆਂ ਕੀਤੀਆਂ ਜਾਣਗੀਆਂ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਇੰਜ. ਅਵਤਾਰ ਸਿੰਘ ਸ਼ੇਰਗਿੱਲ ਅਤੇ ਹੋਰ ਮੈਂਬਰਾਂ ਨਾਲ ਮੀਟਿੰਗ ਦੌਰਾਨ ਚੇਅਰਮੈਨ ਸਰਾਂ ਨੇ ਦੱਸਿਆ ਕਿ ਚੋਣ ਜ਼ਾਬਤੇ ਦੌਰਾਨ ਚੋਣ ਕਮਿਸ਼ਨ ਵੱਲੋਂ ਜੇ.ਈ. ਤੋਂ ਏ.ਏ.ਈ. ਅਤੇ ਲਾਈਨਮੈਨ ਤੋਂ ਜੇ.ਈ. ਦੀ ਤਰੱਕੀ ਲਈ ਪ੍ਰਵਾਨਗੀ ਮੰਗੀ ਗਈ ਸੀ ਪਰ ਚੋਣ ਕਮਿਸ਼ਨ ਵੱਲੋਂ ਜੇ.ਈ. ਤੋਂ ਏ.ਏ.ਈ. ਦੀ ਤਰੱਕੀ ਲਈ ਪ੍ਰਵਾਨਗੀ ਮਿਲ ਗਈ ਪਰ ਲਾਈਨਮੈਨ ਤੋਂ ਜੇ.ਈ. ਦੀ ਤਰੱਕੀ ਲਈ ਪ੍ਰਵਾਨਗੀ ਨਹੀਂ ਮਿਲੀ, ਜਿਸ ਕਾਰਨ ਜੇ.ਈਜ਼ ਦੀਆਂ ਖਾਲੀ ਅਸਾਮੀਆਂ ਹੋਣ ਉਪਰੰਤ ਇਨ੍ਹਾਂ ਨੂੰ ਭਰਨ ਲਈ ਕੋਈ ਬਦਲ ਨਹੀਂ ਸੀ ਪਰ ਹੁਣ ਏ.ਏ.ਈ. ਦੀ ਤਰੱਕੀ ਹੋਣ ਉਪਰੰਤ ਲਾਈਨਮੈਨ ਤੋਂ ਜੇ.ਈਜ਼ ਦੀ ਤਰੱਕੀ ਲਈ ਰਾਹ ਪੱਧਰਾ ਹੋ ਗਿਆ ਹੈ ਅਤੇ ਇਸ ਤਰ੍ਹਾਂ ਹੋਰ ਤਕਨੀਕੀ ਸਟਾਫ ਦੀਆਂ ਤਰੱਕੀਆਂ ਵੀ ਚੈੱਨਲਾਈਜ਼ ਹੋ ਜਾਣਗੀਆਂ ਅਤੇ ਛੇਤੀ ਹੀ ਲਾਈਨਮੈਨ ਤੋਂ ਜੇ.ਈਜ਼. ਦੀ ਤਰੱਕੀ ਕੀਤੀ ਜਾਵੇਗੀ। ਐਸੋਸੀਏਸ਼ਨ ਨੇ ਚੇਅਰਮੈਨ ਦੇ ਵਿਚਾਰਾਂ ਦਾ ਸੁਆਗਤ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪੀ ਐਸ ਪੀ ਸੀ ਐੱਲ ਚੇਅਰਮੈਨ ਨੇ ਐਸੋਸੀਏਸ਼ਨ ਦੀ ਸਾਲ 2024-25 ਦੀ ਡਾਇਰੀ ਵੀ ਰਿਲੀਜ਼ ਕੀਤੀ। ਮੀਟਿੰਗ ਦੌਰਾਨ ਸੂਬਾ ਮੀਤ ਪ੍ਰਧਾਨ ਇੰਜ. ਕਰਮਜੀਤ ਸਿੰਘ ਐਡਵੋਕੇਟ, ਅਤੇ ਵਿੱਤ ਸਕੱਤਰ ਪੰਜਾਬ ਇੰਜ. ਗਰੀਸ਼ ਮਹਾਜਨ ਵੀ ਹਾਜ਼ਰ ਸਨ।