ਪੰਜਾਬ ਵਿੱਚ ਮੌਸਮ ਦਾ ਬਦਲਿਆ ਮਿਜਾਜ਼, ਠੰਢੀਆਂ ਹਵਾਵਾਂ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਚੰਡੀਗੜ੍ਹ, 12 ਅਪ੍ਰੈਲ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਕਈ ਇਲਾਕਿਆਂ ਵਿੱਚ ਬੱਦਲਵਾਈ ਰਹੀ ਅਤੇ ਕੁਝ ਇਲਾਕਿਆਂ ਵਿੱਚ ਮੀਂਹ ਵੀ ਪਿਆ ਹੈ।

ਚੰਡੀਗੜ੍ਹ, 12 ਅਪ੍ਰੈਲ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਕਈ ਇਲਾਕਿਆਂ ਵਿੱਚ ਬੱਦਲਵਾਈ ਰਹੀ ਅਤੇ ਕੁਝ ਇਲਾਕਿਆਂ ਵਿੱਚ ਮੀਂਹ ਵੀ ਪਿਆ ਹੈ।
ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 6.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ, ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.7 ਡਿਗਰੀ ਸੈਲਸੀਅਸ ਘੱਟ ਰਿਹਾ। ਦੇਰ ਰਾਤ ਦਿੱਲੀ ਵਿੱਚ ਮੌਸਮ ਖਰਾਬ ਹੋਣ ਤੋਂ ਬਾਅਦ ਕਈ ਉਡਾਣਾਂ ਨੂੰ ਅੰਮ੍ਰਿਤਸਰ ਵੱਲ ਮੋੜ ਦਿੱਤੀਆਂ ਗਈਆਂ।
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਬੀਤੇ ਦਿਨ ਅੰਮ੍ਰਿਤਸਰ ਵਿੱਚ 4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 34.4 ਡਿਗਰੀ ਸੈਲਸੀਅਸ (ਪਟਿਆਲਾ ਅਤੇ ਬਠਿੰਡਾ ਵਿੱਚ) ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਘੱਟੋ-ਘੱਟ ਤਾਪਮਾਨ ਵੀ ਔਸਤਨ 0.8 ਡਿਗਰੀ ਸੈਲਸੀਅਸ ਘਟਿਆ ਹੈ, ਪਰ ਇਹ ਅਜੇ ਵੀ ਆਮ ਨਾਲੋਂ 4.3 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਪਠਾਨਕੋਟ ਦੇ ਥੀਨ ਡੈਮ ਵਿਖੇ 16.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅੱਜ ਦਿੱਲੀ-ਐਨਸੀਆਰ ਵਿੱਚ ਖਰਾਬ ਮੌਸਮ ਕਾਰਨ, ਬਹੁਤ ਸਾਰੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਦਿੱਲੀ ਹਵਾਈ ਅੱਡੇ ਤੇ ਉਤਰਨ ਦੀ ਇਜਾਜਤ ਆਗਿਆ ਨਹੀਂ ਦਿੱਤੀ ਗਈ। ਸੰਘਣੇ ਬੱਦਲਾਂ, ਤੇਜ਼ ਹਵਾਵਾਂ ਅਤੇ ਘੱਟ ਦ੍ਰਿਸ਼ਟੀ ਕਾਰਨ ਘੱਟੋ ਘੱਟ ਸੱਤ ਉਡਾਣਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ।