ਖਤਰਨਾਕ ਸਟੰਟ ਕਰਨ 'ਤੇ ਪਾਬੰਦੀ

ਪਟਿਆਲਾ, 7 ਜੂਨ - ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 3 ਅਗਸਤ ਤਕ ਲਾਗੂ ਰਹਿਣਗੇ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ 'ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।