ਪੀ.ਐਚ.ਸੀ ਬੀਨੇਵਾਲ ਬੀਤ ਵਿੱਚ ਮਲੇਰੀਆ ਕੈਂਪ ਲਗਾਇਆ।

ਗੜ੍ਹਸ਼ੰਕਰ 08 ਜੂਨ: ਬੀਤੇ ਦਿਨ ਐਸ.ਐਮ.ਓ ਪੋਸੀ ਡਾ.ਰਘੁਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੀ.ਐਚ.ਸੀ ਬੀਨੇਵਾਲ ਬੀਤ ਵਿਖੇ ਡਾ: ਗੁਰਪ੍ਰਤਾਪ ਸਿੰਘ ਦੀ ਅਗਵਾਈ ਹੇਠ ਮਲੇਰੀਆ ਕੈਂਪ ਲਗਾਇਆ ਗਿਆ। ਇਸ ਸਮੇਂ ਹਸਪਤਾਲ ਵਿੱਚ ਲੋਕਾਂ ਨੂੰ ਮਲੇਰੀਆ ਸਬੰਧੀ ਜਾਣਕਾਰੀ ਦਿੰਦਿਆਂ ਡਾ: ਗੁਰਪ੍ਰਤਾਪ ਸਿੰਘ ਨੇ ਕਿਹਾ ਕਿ ਮਲੇਰੀਆ ਬੁਖਾਰ ਦੀ ਰੋਕਥਾਮ ਲਈ ਸਾਨੂੰ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।

ਗੜ੍ਹਸ਼ੰਕਰ 08 ਜੂਨ: ਬੀਤੇ ਦਿਨ ਐਸ.ਐਮ.ਓ ਪੋਸੀ ਡਾ.ਰਘੁਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੀ.ਐਚ.ਸੀ ਬੀਨੇਵਾਲ ਬੀਤ ਵਿਖੇ ਡਾ: ਗੁਰਪ੍ਰਤਾਪ ਸਿੰਘ ਦੀ ਅਗਵਾਈ ਹੇਠ ਮਲੇਰੀਆ ਕੈਂਪ ਲਗਾਇਆ ਗਿਆ। ਇਸ ਸਮੇਂ ਹਸਪਤਾਲ ਵਿੱਚ ਲੋਕਾਂ ਨੂੰ ਮਲੇਰੀਆ ਸਬੰਧੀ ਜਾਣਕਾਰੀ ਦਿੰਦਿਆਂ ਡਾ: ਗੁਰਪ੍ਰਤਾਪ ਸਿੰਘ ਨੇ ਕਿਹਾ ਕਿ ਮਲੇਰੀਆ ਬੁਖਾਰ ਦੀ ਰੋਕਥਾਮ ਲਈ ਸਾਨੂੰ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨੋਫਿਲਿਸ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਸਵੇਰੇ ਅਤੇ ਰਾਤ ਨੂੰ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਦੇ ਲੱਛਣਾਂ ਵਿੱਚ ਠੰਢ ਦੇ ਨਾਲ ਬੁਖਾਰ ਅਤੇ ਕੰਬਣੀ, ਤੇਜ਼ ਬੁਖਾਰ ਦੇ ਨਾਲ ਸਿਰਦਰਦ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਅਤੇ ਕਮਜ਼ੋਰੀ, ਪਸੀਨਾ ਆਉਣਾ, ਜੇਕਰ ਅਜਿਹੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਨਾਲ ਸੰਪਰਕ ਕਰੋ। ਉਨ੍ਹਾਂ ਕਿਹਾ ਕਿ ਮਲੇਰੀਆ ਬੁਖਾਰ ਤੋਂ ਬਚਣ ਲਈ ਘਰਾਂ ਦੇ ਆਲੇ-ਦੁਆਲੇ ਛੋਟੇ-ਛੋਟੇ ਟੋਇਆਂ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ ਸਗੋਂ ਟੋਇਆਂ ਨੂੰ ਮਿੱਟੀ ਨਾਲ ਭਰੋ। ਉਨ੍ਹਾਂ ਕਿਹਾ ਕਿ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਛਿੜਕਣ, ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਨਣ ਅਤੇ ਸੌਣ ਸਮੇਂ ਮੱਛਰਦਾਨੀ ਦੀ ਵਰਤੋਂ ਕਰਨ ਲਈ ਕਿਹਾ। ਇਸ ਸਮੇਂ ਪਰਮਜੀਤ ਸਿੰਘ ਦਿਆਲ, ਮੁਕੇਸ਼ ਕੁਮਾਰ ਜੋਸ਼ੀ, ਵੀਨਾ ਕੁਮਾਰੀ, ਰਾਜਵੀਰ ਕੌਰ, ਸਮੂਹ ਸਟਾਫ਼ ਅਤੇ ਪਿੰਡਾਂ ਦੇ ਲੋਕ ਸ਼ਾਮਲ ਸਨ।