
ਬਲੱਡ ਐਸੋਸੀਏਸ਼ਨ ਵੱਲੋਂ ਸਿਵਲ ਹਸਪਤਾਲ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ
ਹੁਸ਼ਿਆਰਪੁਰ - ਦਿ ਬਲੱਡ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਸਿਵਲ ਹਸਪਤਾਲ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ 42 ਖੂਨਦਾਨੀਆਂ ਨੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ।
ਹੁਸ਼ਿਆਰਪੁਰ - ਦਿ ਬਲੱਡ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਸਿਵਲ ਹਸਪਤਾਲ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ 42 ਖੂਨਦਾਨੀਆਂ ਨੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਮਿਤ ਗੁਪਤਾ ਨੇ ਦੱਸਿਆ ਕਿ ਇਸ ਕੈਂਪ ਨਾਲ ਸੰਸਥਾ ਆਪਣੇ 100 ਕੈਂਪ ਪੂਰੇ ਕਰ ਚੁੱਕੀ ਹੈ ਅਤੇ ਭਵਿੱਖ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਟੀਮ ਦੀ ਮਿਹਨਤ ਸਦਕਾ ਹੀ ਪੂਰਾ ਹੋਇਆ ਹੈ ਅਤੇ ਐਸੋਸੀਏਸ਼ਨ ਨਾਲ ਜੁੜੇ ਮੈਂਬਰ 24 ਘੰਟੇ ਖੂਨਦਾਨ ਕਰਨ ਲਈ ਤਿਆਰ ਰਹਿੰਦੇ ਹਨ ਤਾਂ ਜੋ ਉਨ੍ਹਾਂ ਦੀ ਦੇਖ-ਰੇਖ ਹੇਠ ਕਿਸੇ ਵੀ ਮਰੀਜ਼ ਜਾਂ ਪਰਿਵਾਰਕ ਮੈਂਬਰ ਨੂੰ ਖੂਨ ਦੀ ਕਮੀ ਕਾਰਨ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਸ਼ਹਿਰ ਦੇ ਸਮੂਹ ਬਲੱਡ ਬੈਂਕਾਂ ਦਾ ਸਹਿਯੋਗ ਲਈ ਧੰਨਵਾਦ ਵੀ ਕੀਤਾ।
