ਧੰਨਵਾਦੀ ਦੌਰੇ ਤੇ ਗਏ ਚਰਨਜੀਤ ਚੰਨੀ ਦਾ ਗੁੰਮਟਾਲੀ ਵਾਸੀਆਂ ਨੇ ਕੀਤਾ ਭਰਵਾਂ ਸਵਾਗਤ

ਫਿਲੌਰ - ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਇੰਨੀ ਵੱਡੀ ਲੀਡ ਨਾਲ ਮਾਣ ਦੇਣ ਲਈ ਸਮੂਹ ਲੋਕ ਸਭਾ ਹਲਕੇ ਦੇ ਕਾਂਗਰਸੀ ਵਰਕਰਾਂ ਅਤੇ ਵੋਟਰਾਂ ਦੇ ਧੰਨਵਾਦ ਦੌਰੇ ਤਹਿਤ ਅੱਜ ਵਿਧਾਨ ਸਭਾ ਹਲਕੇ ਨਕੋਦਰ ਵਿਚ ਹਲਕਾ ਇੰਚਾਰਜ ਡਾਕਟਰ ਨਵਜੋਤ ਸਿੰਘ ਦਾਹੀਆ ਨਾਲ ਸ਼ਿਰਕਤ ਕੀਤੀ।

ਨਕੋਦਰ ਸਥਾਨਕ ਰਿਜੋਰਟ ਵਿਖੇ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਰੋਡ ਸ਼ੋਅ ਕੱਢਿਆ ਗਿਆ। ਜੋ ਕਿ ਨੂਰਮਹਿਲ, ਤਲਵਣ, ਪੁਆਦੜਾ, ਬਿਲਗਾ, ਗੁੰਮਟਾਲੀ ਹੁੰਦਾ ਹੋਇਆ ਵਾਪਸ ਨੂਰਮਹਿਲ ਪਹੁੰਚਿਆ। ਰੋਡ ਸ਼ੋਅ ਦਾ ਪਿੰਡ ਗੁੰਮਟਾਲੀ ਵਿਖੇ ਪਹੁੰਚਣ ਤੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਅਤੇ ਸਾਬਕਾ ਡਾਇਰੈਕਟਰ ਪੰਜਾਬ ਖਾਦੀ ਬੋਰਡ ਪੰਜਾਬ ਸਰਕਾਰ ਅਭਿਸ਼ੇਕ ਸ਼ਰਮਾ ਦੀ ਅਗਵਾਈ ਹੇਠ ਪਿੰਡ ਦੇ ਕਾਂਗਰਸੀ ਵਰਕਰਾਂ ਵਲੋਂ ਚਰਨਜੀਤ ਸਿੰਘ ਚੰਨੀ ਡਾਕਟਰ ਨਵਜੋਤ ਸਿੰਘ ਦਾਹੀਆ ਦਾ ਜੋਰਦਾਰ ਸਵਾਗਤ ਕੀਤਾ ਗਿਆ। ਚੰਨੀ ਨੇ ਅਭਿਸ਼ੇਕ ਸ਼ਰਮਾ ਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਬਜੁਰਗਾਂ ਤੋਂ ਆਸ਼ੀਰਵਾਦ ਲਿਆ। 
ਚੰਨੀ ਨੇ ਭਰੋਸਾ ਦਿੱਤਾ ਕਿ ਅਸੀਂ ਹਰ ਸਮੇਂ ਤੁਹਾਡੇ ਨਾਲ ਹਾਂ ਅਤੇ ਪਿੰਡ ਦੇ ਵਿਕਾਸ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ। ਅਭਿਸ਼ੇਕ ਸ਼ਰਮਾ ਨੇ ਕਿਹਾ ਕਿ ਚੰਨੀ ਵਲੋਂ ਆਪਣੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਕੀਤੇ ਲੋਕ ਭਲਾਈ ਦੇ ਕੰਮ ਕਰਕੇ ਉਹ ਸਾਰਿਆਂ ਦੇ ਹਰਮਨ ਪਿਆਰੇ ਨੇਤਾ ਬਣੇ ਹਨ। ਜਦੋਂ ਲੋਕਾਂ ਨੂੰ ਪਤਾ ਲੱਗਦਾ ਹੈ ਕਿ ਚੰਨੀ ਨੇ ਆਉਣਾ ਹੈ ਤਾਂ ਲੋਕ ਆਪ ਮੁਹਾਰੇ ਪਿੰਡਾਂ ਵਿੱਚੋਂ ਉਹਨਾਂ ਦੇ ਸਵਾਗਤ ਲਈ ਆ ਖੜਦੇ ਹਨ। ਸ਼ਰਮਾ ਵਲੋਂ ਪਿੰਡ ਵਾਸੀਆਂ ਦਾ ਧੰਨਵਾਦ ਵੀ ਕੀਤਾ ਗਿਆ।