ਡਾ. ਐੱਸ.ਪੀ. ਸਿੰਘ ਉਬਰਾਏ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਐਵਾਰਡ ਨਾਲ ਸਨਮਾਨਤ

ਪਟਿਆਲਾ, 10 ਜੂਨ - ਪਿੰਡ ਚੱਪੜ ਦੇ ਗੁਰਦੁਆਰਾ ਸਾਹਿਬ ਵਿਖੇ ਬੈਰਾਗੀ ਮਹਾਂਮੰਡਲ ਪਟਿਆਲਾ ਦੇ ਪ੍ਰਧਾਨ ਸਤਪਾਲ ਬੈਰਾਗੀ ਵੱਲੋਂ ਹਰ ਸਾਲ ਦੀ ਤਰ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਅਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸੂਬਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪ੍ਰਸਿੱਧ ਸਮਾਜ ਸੇਵਕ ਤੇ ਮਹਾਨ ਦਾਨੀ ਡਾ. ਐੱਸ.ਪੀ. ਸਿੰਘ ਉਬਰਾਏ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ।

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਬੈਰਾਗੀ ਮਹਾਂਮੰਡਲ ਪੰਜਾਬ ਦੇ ਪ੍ਰਧਾਨ ਰਵਿੰਦਰ ਨੰਦੀ, ਸਰਪ੍ਰਸਤ ਅੰਤਰਰਾਸ਼ਟਰੀ ਫਾਊਂਡੇਸ਼ਨ ਰਿਟਾ. ਆਈ.ਪੀ.ਐਸ ਇਕਬਾਲ ਸਿੰਘ ਗਿੱਲ ਅਤੇ ਸਮਾਗਮ ਦੇ ਮੁੱਖ ਪ੍ਰਬੰਧਕ ਸਤਪਾਲ ਬੈਰਾਗੀ ਤੇ ਜਗਦੀਸ਼ ਬਾਵਾ ਨੇ ਡਾ. ਉਬਰਾਏ ਨੂੰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਐਵਾਰਡ ਨਾਲ ਸਨਮਾਨਤ ਕੀਤਾ। ਇਸ ਸਮੇਂ ਜੱਸਾ ਸਿੰਘ ਸੰਧੂ, ਡਾ. ਦਲਜੀਤ ਸਿੰਘ ਗਿੱਲ, ਇਕਬਾਲ ਸਿੰਘ ਗਿੱਲ, ਜਸਵੰਤ ਸਿੰਘ ਛਾਪਾ, ਵਰਿੰਦਰ ਸਿੰਘ , ਉੱਘੇ ਲੇਖਕ ਤੇ ਚਿੰਤਕ ਡਾ. ਸਵਰਾਜ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।
 ਇਸ ਸਮੇਂ ਬੋਲਦੇ ਸ਼੍ਰੀ ਬਾਵਾ ਨੇ ਕਿਹਾ ਕਿ ਮਹਾਨ ਯੋਧੇ, ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਅਤੇ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣਾ ਸਾਡਾ ਸਭ ਦਾ ਫਰਜ਼ ਹੈ। ਉਹਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ, 740 ਸਿੰਘਾਂ ਅਤੇ ਉਹਨਾਂ ਦੇ ਸਪੁੱਤਰ ਬਾਬਾ ਅਜੈ ਸਿੰਘ (ਉਮਰ ਚਾਰ ਸਾਲ) ਦੀ ਸ਼ਹਾਦਤ ਲਾ- ਮਿਸਾਲ ਹੈ। ਉਹਨਾਂ ਕਿਹਾ ਕਿ ਡਾ. ਐੱਸ.ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਬਾਬਾ ਅਜੇ ਸਿੰਘ ਜੀ ਦੇ 11 ਬੁੱਤ ਸਥਾਪਿਤ ਕੀਤੇ ਜਾਣਗੇ। 
ਉਹਨਾਂ ਦੱਸਿਆ ਕਿ ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਸਤਕ ਹੁਣ ਡਾ.  ਉਬਰਾਏ ਦੀ ਸਰਪਰਸਤੀ ਹੇਠ ਦੋ ਹਜ਼ਾਰ ਕਿਤਾਬ ਕਪੰਜਾਬੀ ਵਿੱਚ ਤਿਆਰ ਕੀਤੀ ਜਾ ਰਹੀ ਹੈ। ਇਸ ਮੌਕੇ ਹੋਰ ਵੀ ਕਈ ਨਾਮਵਰ ਸ਼ਖ਼ਸੀਅਤਾਂ ਹਾਜ਼ਰ ਸਨ।