ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਛਾਂਦਾਰ ਬੂਟੇ ਲਗਾਏ
ਘਨੌਰ, 10 ਜੂਨ - ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਹਲਕਾ ਘਨੌਰ ਵਿੱਚ ਪੈਂਦੇ ਪਿੰਡ ਸਲੇਮਪੁਰ ਜੱਟਾਂ ਵਿਖੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਮਾਜ ਸੇਵਕ ਬਿੰਦਰ ਸਲੇਮਪੁਰ ਦੀ ਅਗਵਾਈ ਹੇਠ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ।

ਇਸ ਮੌਕੇ ਤੇ ਬਿੰਦਰ ਸਲੇਮ ਪੁਰ ਨੇ ਕਿਹਾ ਕਿ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਅਤੇ ਆਪਣਾ ਆਲਾ ਦੁਆਲਾ ਨੂੰ ਹਰਾ ਭਰਿਆ ਬਣਾਉਣ ਲਈ ਹਰ ਇਨਸਾਨ ਨੂੰ ਘੱਟੋ ਘੱਟ ਪੰਜ ਨਵੇਂ ਪੌਦੇ ਲਗਾਊਣੇ ਜ]ਚਾਹੀਦੇ ਹਨ। ਇਸ ਮੌਕੇ ਸੁਖਵਿੰਦਰ ਸਿੰਘ ਨੰਬਰਦਾਰ, ਧੀਰਜ ਸਿੰਘ, ਕੁਲਵੀਰ ਸਿੰਘ, ਅਵਤਾਰ ਸਿੰਘ, ਮੌਂਟੀ ਸੰਧੂ, ਗੁੱਡੁ ਸਿੰਘ, ਮਹਿੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਲੇਮਪੁਰ, ਜਿੰਦਰ ਸਿੰਘ, ਰਣਜੀਤ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।