ਰਵਿੰਦਰ ਕੌਰ ਨੇ ਜ਼ਿਲ੍ਹਾ ਸਿੱਖਿਆ ਅਫਸਰ (ਸੈਸਿ) ਦਾ ਵਾਧੂ ਚਾਰਜ ਸੰਭਾਲਿਆ

ਨਵਾਂਸ਼ਹਿਰ - ਸ਼੍ਰੀਮਤੀ ਰਵਿੰਦਰ ਕੌਰ ਪੀ ਈ ਐਸ-1 ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਸ਼ਹੀਦ ਭਗਤ ਸਿੰਘ ਨਗਰ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਇਸ ਤੋਂ ਇਲਾਵਾ ਉਹ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ ਸਿ) ਸ਼ ਭ ਸ ਨਗਰ ਸੇਵਾਵਾਂ ਨਿਭਾ ਰਹੇ ਹਨ। ਇਥੇ ਦਸਣਯੋਗ ਹੈ ਕਿ ਪਹਿਲਾ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ ਸਿ) ਸੇਵਾਵਾਂ ਨਿਭਾਅ ਰਹੇ ਮੈਮ ਅਰਚਨਾ ਅਗਰਵਾਲ ਵਲੋਂ ਸਵੈ ਇਛੁੱਕ ਸੇਵਾ ਮੁਕਤੀ ਲੈਣ ਕਾਰਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿ) ਦੀ ਅਸਾਮੀ ਖਾਲੀ ਹੋ ਗਈ ਸੀ।

ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਚਾਰਜ਼ ਸੰਭਾਲਣ ਉਪਰੰਤ ਦਫ਼ਤਰੀ ਅਮਲੇ ਨਾਲ ਪਲੇਠੀ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਅੰਦਰ ਚੱਲ ਰਹੇ ਕੰਮਾਂ ਦਾ ਜ਼ਾਇਜ਼ਾ ਲਿਆ। ਉਨ੍ਹਾਂ ਦਫ਼ਤਰੀ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਅਧਿਆਪਕ ਦਾ ਕੋਈ ਵੀ ਕੰਮ ਪੈਡਿੰਗ ਨਹੀਂ ਹੋਣਾ ਚਾਹੀਦਾ।ਇਸ ਤੋਂ ਇਲਾਵਾ ਉਨ੍ਹਾਂ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਉਹ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਆਪਣਾ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਭਾਵੇ ਅੱਜਕੱਲ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ,ਪਰ ਫਿਰ ਵੀ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਬੱਚਿਆਂ ਨਾਲ ਸੰਪਰਕ ਵਿੱਚ ਰਹਿਣਾ ਚਾਹੀਦਾ ਹੈ ਤਾਂ ਕਿ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 
ਉਨ੍ਹਾਂ ਦਾ ਸਵਾਗਤ ਕਰਨ ਮੌਕੇ ਵਰਿੰਦਰ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ(ਐਸਿ), ਸੁਪਰਡੈਂਟ ਜਸਵਿੰਦਰ ਸਿੰਘ, ਗੁਰਦਿਆਲ ਸਿੰਘ ਮਾਨ,ਰਾਮ ਲਾਲ, ਬਲਵੰਤ ਰਾਏ,ਦੇਸ ਰਾਜ,ਕਿਰਨ ਬਾਲਾ, ਸੁਖਦੀਪ ਕੌਰ ਤੇ ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।