
ਮੈਂਬਰ ਪਾਰਲੀਮੈਂਟ ਸਰਦਾਰ ਮਲਵਿੰਦਰ ਸਿੰਘ ਕੰਗ 14 ਜੂਨ ਨੂੰ ਗੜਸ਼ੰਕਰ ਵਿਖੇ ਵੋਟਰਾਂ ਦਾ ਕਰਨਗੇ ਧੰਨਵਾਦ
ਮਾਹਿਲਪੁਰ, 12 ਜੂਨ - ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਨਵ ਨਿਯੁਕਤ ਸੰਸਦ ਸ਼੍ਰੀ ਮਲਵਿੰਦਰ ਸਿੰਘ ਕੰਗ ਹਲਕਾ ਗੜ੍ਹਸ਼ੰਕਰ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ 14 ਜੂਨ ਦਿਨ ਸ਼ੁਕਰਵਾਰ ਨੂੰ ਸਵੇਰੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਤੇ ਐਮ. ਐਲ. ਏ. ਗੜ੍ਹਸ਼ੰਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਦੇ ਦਫਤਰ ਸਵੇਰੇ 10 ਵੱਜੇ ਇੱਕ ਸਮਾਗਮ 'ਚ ਸ਼ਿਰਕਤ ਕਰਨਗੇ।
ਮਾਹਿਲਪੁਰ, 12 ਜੂਨ - ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਨਵ ਨਿਯੁਕਤ ਸੰਸਦ ਸ਼੍ਰੀ ਮਲਵਿੰਦਰ ਸਿੰਘ ਕੰਗ ਹਲਕਾ ਗੜ੍ਹਸ਼ੰਕਰ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ 14 ਜੂਨ ਦਿਨ ਸ਼ੁਕਰਵਾਰ ਨੂੰ ਸਵੇਰੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਤੇ ਐਮ. ਐਲ. ਏ. ਗੜ੍ਹਸ਼ੰਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਦੇ ਦਫਤਰ ਸਵੇਰੇ 10 ਵੱਜੇ ਇੱਕ ਸਮਾਗਮ 'ਚ ਸ਼ਿਰਕਤ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆ ਡਿਪਟੀ ਸਪੀਕਰ ਦੇ ਓ. ਐਸ. ਡੀ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਲੋਕ ਸਭਾ ਮੈਂਬਰ ਸ਼੍ਰੀ ਮਲਵਿੰਦਰ ਸਿੰਘ ਕੰਗ ਜਿੱਤਣ ਤੋਂ ਬਾਅਦ ਪਹਿਲੀ ਵਾਰ ਗੜ੍ਹਸ਼ੰਕਰ ਆ ਰਹੇ ਹਨ। ਉਨ੍ਹਾਂ ਦੇ ਸਵਾਗਤ ਲਈ ਹਲਕਾ ਗੜ੍ਹਸ਼ੰਕਰ ਦੇ ਆਪ ਆਗੂਆਂ ਤੇ ਵਲੰਟੀਅਰਾ 'ਚ ਭਾਰੀ ਉਤਸ਼ਾਹ ਹੈ। ਸ਼੍ਰੀ ਚੰਨੀ ਨੇ ਕਿਹਾ ਹਲਕੇ ਦੇ ਵੱਖ ਵੱਖ ਪਿੰਡਾਂ ਤੋਂ ਵਲੰਟੀਅਰ ਇਸ ਸਮਾਗਮ 'ਚ ਸ਼ਿਰਕਤ ਕਰਨਗੇ।
