ਅੱਜ ਮਾਵਾਂ ਨੂੰ ਊੜਾ ਤੇ ਜੂੜਾ ਸੰਭਾਲਣ ਦੀ ਲੋੜ : ਸੰਤ ਸਮਸ਼ੇਰ ਸਿੰਘ ਜਗੇੜਾ
ਪਟਿਆਲਾ, 13 ਜੂਨ - ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਗੁਰੂ ਨਾਨਕ ਦਰਬਾਰ ਪੁਰਾਣੀ ਪ੍ਰੈੱਸ ਰੋਡ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ਼ਹੀਦੀ ਦਿਹਾੜੇ ਸਬੰਧੀ ਬੀਬੀਆਂ ਦੇ ਜਥੇ ਨੇ 40 ਦਿਨ ਪਾਠ ਕੀਤੇ। ਗੁਰਪੁਰਬ ਵਾਲੇ ਦਿਨ ਰਾਗੀ ਸਿੰਘਾਂ ਨੇ ਕੀਰਤਨ ਕੀਤਾ। ਇਸ ਮੌਕੇ ਇੰਟਰਨੈਸ਼ਨਲ ਸੰਤ ਸਮਾਜ ਦੇ ਪ੍ਰਧਾਨ ਸੰਤ ਸਮਸ਼ੇਰ ਸਿੰਘ ਜਗੇੜਾ ਨੇ ਕਥਾ ਵਿਚਾਰਾਂ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।

ਕਥਾ ਕਰਦਿਆਂ ਉਹਨਾਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਇਆ। ਉਨ੍ਹਾਂ ਸਿੱਖੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਅਤੇ ਬੱਚਿਆਂ ਨੂੰ ਗੁਰਮੁਖੀ ਲਿਪੀ ਅਪਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅੱਜ ਸਿੱਖੀ ਤੋਂ ਬੱਚੇ ਦੂਰ ਹੁੰਦੇ ਜਾ ਰਹੇ ਹਨ , ਸਿੱਖ ਨੌਜਵਾਨ ਪਤਿਤਪੁਣੇ ਦਾ ਸ਼ਿਕਾਰ ਹੋ ਰਹੇ ਹਨ। ਉਹਨਾਂ ਮਾਵਾਂ ਨੂੰ ਆਪਣੇ ਬੱਚਿਆਂ ਲਈ ਊੜਾ ਅਤੇ ਜੂੜਾ ਸੰਭਾਲਣ ਲਈ ਆਖਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਬਲਵਿੰਦਰ ਸਿੰਘ ਅਤੇ ਪ੍ਰਧਾਨ ਕੰਵਲਜੀਤ ਸਿੰਘ ਮਲਹੋਤਰਾ ਨੇ ਸੰਤ ਜਗੇੜਾ ਨੂੰ ਵਿਸ਼ੇਸ਼ ਤੌਰ 'ਤੇ ਸਿਰੋਪਾਓ ਨਾਲ ਸਨਮਾਨਤ ਕੀਤਾ।
ਅਖੀਰ 'ਤੇ ਕੰਵਲਜੀਤ ਮਲਹੋਤਰਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਬਖਸ਼ੀਸ਼ ਸਿੰਘ, ਗੁਰਜੀਤ ਸਿੰਘ, ਤੇਜਿੰਦਰ ਕੌਰ, ਇੰਦਰਜੀਤ ਕੌਰ ,ਦਰਸ਼ਨ ਕੌਰ , ਸੁਰਿੰਦਰਪਾਲ ਸਿੰਘ ਸਚਦੇਵਾ, ਪਰਮਜੀਤ ਸਿੰਘ, ਗਗਨਦੀਪ ਕੌਰ , ਗੁਰਨਾਜ ਕੌਰ, ਅਮਰਜੀਤ ਕੌਰ ਤੇ ਹੋਰ ਮੈਂਬਰ ਹਾਜ਼ਰ ਸਨ। ਇਸ ਮੌਕੇ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ ਤੇ ਗੁਰੂ ਕੇ ਲੰਗਰ ਅਤੁੱਟ ਵਰਤੇ।