
ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਐੱਸ. ਏ. ਐੱਸ ਨਗਰ ਵੱਲੋਂ ਸਵੈ-ਇਛੁੱਕ ਖੂਨਦਾਨ ਅਤੇ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ ਗਿਆ
ਐੱਸ.ਏ.ਐੱਸ. ਨਗਰ 27 ਨਵੰਬਰ, 2024: ਜ਼ਿਲ੍ਹਾ ਰੈੱਡ ਕਰਾਸ ਸ਼ਾਖਾ, ਐੱਸ.ਏ.ਐੱਸ.ਨਗਰ ਵੱਲੋਂ ਵਿਸ਼ਵਾਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸ.ਏ.ਐੱਸ.ਨਗਰ ਵਿਖੇ ਅੱਜ ਸਵੈ-ਇਛੁੱਕ ਖੂਨਦਾਨ ਅਤੇ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 50 ਯੂਨਿਟ ਖ਼ੂਨ ਇਕੱਤਰ ਹੋਇਆ ਅਤੇ 16 ਵਿਅਕਤੀਆਂ ਨੇ ਅੰਗਦਾਨ ਰਜਿਸਟ੍ਰੇਸ਼ਨ ਕਰਵਾਈ।
ਐੱਸ.ਏ.ਐੱਸ. ਨਗਰ 27 ਨਵੰਬਰ, 2024: ਜ਼ਿਲ੍ਹਾ ਰੈੱਡ ਕਰਾਸ ਸ਼ਾਖਾ, ਐੱਸ.ਏ.ਐੱਸ.ਨਗਰ ਵੱਲੋਂ ਵਿਸ਼ਵਾਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸ.ਏ.ਐੱਸ.ਨਗਰ ਵਿਖੇ ਅੱਜ ਸਵੈ-ਇਛੁੱਕ ਖੂਨਦਾਨ ਅਤੇ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 50 ਯੂਨਿਟ ਖ਼ੂਨ ਇਕੱਤਰ ਹੋਇਆ ਅਤੇ 16 ਵਿਅਕਤੀਆਂ ਨੇ ਅੰਗਦਾਨ ਰਜਿਸਟ੍ਰੇਸ਼ਨ ਕਰਵਾਈ।
ਸ੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਨੇ ਇਸ ਮੌਕੇ ਸ਼ਮੂਲੀਅਤ ਕਰਦਿਆਂ ਆਖਿਆ ਕਿ ਖੂਨਦਾਨ ਮਹਾਂਦਾਨ ਅਤੇ ਉੱਤਮ ਦਾਨ ਹੈ, ਜਿਸ ਨਾਲ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਖੂਨਦਾਨ ਦੇ ਨਾਲ-ਨਾਲ ਅੰਗਦਾਨ ਪ੍ਰਤੀ ਰਜਿਸਟ੍ਰੇਸ਼ਨ ਲਈ ਵੀ ਉਤਸ਼ਾਹ ਦਿਖਾਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਖੂਨਦਾਨ ਜਿੱਥੇ ਜਿਉਂਦੇ ਵਿਅਕਤੀਆਂ ਦੀ ਜਾਨ ਬਚਾਉਣ, ਪਲਾਜ਼ਮਾ, ਪਲੇਟਲੈਟਸ ਦੀ ਘਾਟ ਪੂਰੀ ਕਰਨ ਦੇ ਕੰਮ ਆਉਂਦਾ ਹੈ, ਉੱਥੇ ਅੰਗਦਾਨ ਬ੍ਰੇਨਡੈਡ ਹੋਣ ਦੀ ਸੂਰਤ ਵਿਚ ਲੋੜਵੰਦ ਨੂੰ ਜਿਉਂਦੇ ਰੱਖਣ ਵਿਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਕੋਲ ਬਹੁਤ ਸਾਰੀਆਂ ਉਦਾਹਰਣਾਂ ਹਨ ਕਿ ਇੱਕ ਵਿਅਕਤੀ ਦੇ ਅੰਗਦਾਨ ਨਾਲ ਹੀ ਕਿੰਨੇ-ਕਿੰਨੇ ਵਿਅਕਤੀਆਂ ਦੀਆਂ ਜਾਨਾਂ ਬਚਾਈਆਂ ਗਈਆਂ ਅਤੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਖੂਨਦਾਨੀਆਂ ਨੂੰ ਬੈਚ ਲਗਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਪੀ.ਜੀ.ਆਈ ਚੰਡੀਗੜ੍ਹ ਦੇ ਡਾਕਟਰਾਂ ਦੀ ਟੀਮ ਵੱਲੋਂ 50 ਬਲੱਡ ਯੂਨਿਟ ਇਕੱਤਰ ਕੀਤੇ ਗਏ ਅਤੇ 16 ਵਿਅਕਤੀਆਂ ਵੱਲੋਂ ਸਰੀਰ ਦਾ ਦਾਨ ਕੀਤਾ ਗਿਆ।
ਇਸ ਕੈਂਪ ਵਿੱਚ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਵਲੋਂ 127 ਵੀਂ ਵਾਰ ਖੂਨਦਾਨ ਕਰਨ ਦੇ ਨਾਲ ਨਾਲ ਅੰਗਦਾਨ ਕਰਨ ਲਈ ਰਜਿਸਟ੍ਰੇਸ਼ਨ ਵੀ ਕਰਵਾਈ ਗਈ। ਉਨ੍ਹਾਂ ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਪਹਿਲੀ ਵਾਰ 18 ਸਾਲ ਦੀ ਉਮਰ ਵਿੱਚ ਖ਼ੂਨ ਦਾਨ ਕੀਤਾ ਸੀ ਅਤੇ ਅੱਜ 52 ਸਾਲ ਦੀ ਉਮਰ ਤੱਕ ਪਹੁੰਚਦੇ-ਪਹੁੰਚਦੇ ਇਹ 127 ਵਾਰ ਤੇ ਪੁੱਜ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਹੋਰਨਾਂ ਲਈ ਵੀ ਪ੍ਰੇਰਨਾਸਰੋਤ ਆਖਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।
ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੇ ਸਕੱਤਰ ਹਰਬੰਸ ਸਿੰਘ ਵੱਲੋਂ ਵੀ ਖੂਨਦਾਨ ਅਤੇ ਅੰਗਦਾਨ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜੋਰੀ ਆਉਂਦੀ ਹੈ ਜਦੋਂ ਕਿ ਖੂਨਦਾਨ ਕਰਨ ਨਾਲ ਕੋਈ ਕਮਜੋਰੀ ਨਹੀ ਹੁੰਦੀ, ਬਲਕਿ ਹਰ ਇੱਕ ਤੰਦਰੁਸਤ ਵਿਅਕਤੀ ਨੂੰ 90 ਦਿਨਾਂ ਵਿੱਚ ਇੱਕ ਵਾਰ ਖੂਨਦਾਨ ਕਰਨਾ ਚਾਹੀਦਾ ਹੈ। ਇਹ ਲੋੜਵੰਦਾਂ ਦੀ ਮਦਦ ਦੇ ਨਾਲ-ਨਾਲ ਸਰੀਰ ਨੂੰ ਹੋਰ ਵੀ ਤੰਦਰੁਸਤ ਰੱਖਦਾ ਹੈ। ਖੂਨਦਾਨ ਕਰਨ ਵਰਗਾ ਇੱਕ ਨੇਕ ਕੰਮ ਮਹਾਨ ਸੇਵਾ ਵਿੱਚ ਆਉਦਾ ਹੈ। ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਖੂਨ ਕਿਸੇ ਦਵਾਈ ਆਦਿ ਤੋਂ ਤਿਆਰ ਨਹੀ ਕੀਤਾ ਜਾ ਸਕਦਾ ਸਗੋਂ ਇਸ ਨੂੰ ਇਨਸਾਨ ਤੋ ਹੀ ਉਸਦੀ ਇੱਛਾ ਅਨੁਸਾਰ ਦਾਨ ਕੀਤਾ ਜਾ ਸਕਦਾ ਹੈ।
ਇਸ ਕੈਂਪ ਦੌਰਾਨ ਹਰਬੰਸ ਸਿੰਘ ਸਕੱਤਰ ਰੈੱਡ ਕਰਾਸ ਵੱਲੋਂ ਚਲਾਈਆਂ ਜਾ ਰਹੀਆ ਗਤੀ-ਵਿਧੀਆ ਜਿਵੇਂ ਕਿ ਫਸਟ ਏਡ ਟ੍ਰੇਨਿੰਗ, ਪੇਸ਼ੈਂਟ ਕੇਅਰ ਅਟੈਡੈਂਟ ਸਰਵਿਸ, ਜਨ ਅੋਸ਼ਧੀ ਸਟੋਰ ਸਕੀਮ ਅਤੇ ਆਕਸੀਜਨ ਕੰਨਸਨਟ੍ਰੇਟਰ ਬੈਂਕ ਦੀ ਸਹੂਲਤ ਆਦਿ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ।
ਇਸ ਮੌਕੇ ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਅਵੇਤਨੀ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ, ਵਿਸ਼ਵਾਸ਼ ਫਾਊਂਡੇਸ਼ਨ ਦੇ ਵਲੰਟੀਅਰ ਅਤੇ ਪੀ ਜੀ ਆਈ ਤੋਂ ਡਾਕਟਰਾਂ ਦੀ ਟੀਮ ਵੀ ਮੌਜੂਦ ਰਹੀ।
