ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ ਨੰਬਰ 295 ਬਲਾਕ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਹੋਈ

ਨਵਾਂਸ਼ਹਿਰ - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਬਲਾਕ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਪਰਮਜੀਤ ਬੱਧਣ ਦੀ ਅਗਵਾਈ ਹੇਠ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆ ਮੁਸ਼ਕਿਲਾਂ ਤੇ ਵਿਚਾਰ ਚਰਚਾ ਕੀਤੀ ਗਈ।

ਨਵਾਂਸ਼ਹਿਰ - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਬਲਾਕ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਪਰਮਜੀਤ ਬੱਧਣ ਦੀ ਅਗਵਾਈ ਹੇਠ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆ ਮੁਸ਼ਕਿਲਾਂ ਤੇ ਵਿਚਾਰ ਚਰਚਾ ਕੀਤੀ ਗਈ। 
ਮੀਟਿੰਗ ਦੌਰਾਨ ਪਿਛਲੇ ਦਿਨੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜਿਲ੍ਹਾ ਲੁਧਿਆਣਾ ਦੇ ਵਾਈਸ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਡਾਕਟਰ ਭਗਵੰਤ ਸਿੰਘ ਬੜੂੰਦੀ ਜੀ ਦੀ ਅਚਾਨਕ ਮੌਤ ਤੇ ਡੂੰਘਾ ਅਫਸੋਸ ਪ੍ਰਗਟ ਕੀਤਾ ਗਿਆ। ਜਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ ਅਤੇ ਬਲਾਕ ਪ੍ਰਧਾਨ ਡਾਕਟਰ ਪਰਮਜੀਤ ਬੱਧਣ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆ ਦੱਸਿਆ ਕਿ ਡਾਕਟਰ ਭਗਵੰਤ ਸਿੰਘ ਬੜੂੰਦੀ ਜੀ ਦੀ ਬੇਵਕਤੀ ਮੌਤ ਨਾਲ ਜਿੱਥੇ ਉਨ੍ਹਾ ਦੇ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਿਆ ਏ ਉੱਥੇ ਹੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੂੰ ਵੀ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਏ ਕਿਉਂਕੇ ਡਾਕਟਰ ਭਗਵੰਤ ਸਿੰਘ ਬੜੂੰਦੀ ਜੀ ਪੰਜਾਬ ਦੇ ਮੋਹਰਲੀ ਕਤਾਰ ਦੇ ਆਗੂਆਂ ਵਿਚੋਂ ਸਨ ਜਿਨ੍ਹਾ ਨੇ ਮੈਡੀਕਲ ਪ੍ਰੈਕਟੀਸ਼ਨਰ ਦੇ ਹਰ ਸ਼ੰਘਰਸ਼ ਵਿੱਚ ਅੱਗੇ ਹੋ ਕੇ ਲੜਾਈ ਲੜੀ ਹੈ।
ਇਸ ਲਈ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਅਤੇ ਸਮੂਹ ਜਿਲ੍ਹਾ ਮੈਡੀਕਲ ਪ੍ਰੈਕਟੀਸ਼ਨਰ ਇਸ ਦੁੱਖ ਦੀ ਘੜੀ ਵਿੱਚ ਡਾਕਟਰ ਭਗਵੰਤ ਸਿੰਘ ਬੜੂੰਦੀ ਜੀ ਦੇ ਪਰਿਵਾਰ ਨਾਲ ਹਨ। ਇਸ ਦੌਰਾਨ ਉਨ੍ਹਾ ਇਹ ਵੀ ਦੱਸਿਆ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਸੂਬਾਈ ਕਮੇਟੀ ਵੱਲੋ ਮੈਡੀਕਲ ਪ੍ਰੈਕਟੀਸ਼ਨਰ ਦੀਆਂ ਹੱਕੀ ਮੰਗਾਂ ਲਈ ਜੋ ਵੀ ਸ਼ੰਘਰਸ਼ ਉਲੀਕਿਆ ਜਾਵੇਗਾ ਬਲਾਕ ਨਵਾਂਸ਼ਹਿਰ ਵਲੋਂ ਉਸ ਵਿੱਚ ਜਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਅਗਵਾਈ ਹੇਠ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਸਮੇਂ ਬਲਾਕ ਚੇਅਰਮੈਨ ਡਾਕਟਰ ਦਿਲਬਾਗ ਸਿੰਘ, ਡਾਕਟਰ ਜੁਗਿੰਦਰ ਪਾਲ, ਡਾਕਟਰ ਸੰਤੋਖ ਕੁਮਾਰ, ਡਾਕਟਰ ਜੀਵਨ ਸਿੰਘ, ਡਾਕਟਰ ਰਾਹੁਲ ਦੇਵ, ਡਾਕਟਰ ਤਜਿੰਦਰ ਪਾਲ ਸਿੰਘ, ਡਾਕਟਰ ਅਮਰਜੀਤ ਜੱਬੋਵਾਲ, ਡਾਕਟਰ ਸੰਦੀਪ ਕੁਮਾਰ, ਡਾਕਟਰ ਸੋਢੀ ਰਾਮ, ਡਾਕਟਰ ਰਾਮ ਕਪੂਰ, ਡਾਕਟਰ ਰੋਸ਼ਨ ਲਾਲ, ਡਾਕਟਰ ਦਲਵੀਰ ਵਿਰਦੀ, ਡਾਕਟਰ ਏ ਬੀ ਅਰੌੜਾ, ਡਾਕਟਰ ਅਮਰਜੀਤ ਕਰੀਮਪੁਰ, ਡਾਕਟਰ ਮਨਜੀਤ ਕੌਰ, ਡਾਕਟਰ ਸੰਤੋਸ਼ ਵੈਦ ਅਤੇ ਡਾਕਟਰ ਹੀਰਾ ਲਾਲ ਬੱਗਾ ਆਦਿ ਹਾਜ਼ਰ ਸਨ।