ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ ਸਿਵਲ ਹਸਪਤਾਲ ਮਾਹਿਲਪੁਰ ਨੂੰ ਉਹਨਾਂ ਦੀਆਂ ਸ਼ਾਨਦਾਰ ਸੇਵਾਵਾਂ ਦੀ ਬਦੌਲਤ ਕੀਤਾ ਸਨਮਾਨਿਤ

ਸਿੱਧ ਜੋਗੀ ਟਰੱਸਟ ਪਿੰਡ ਖਾਨਪੁਰ ਵੱਖ-ਵੱਖ ਸਮੇਂ ਤੇ ਧਾਰਮਿਕ ਅਤੇ ਹੋਰ ਅਸਥਾਨਾਂ ਤੇ ਮੁਫਤ ਮੈਡੀਕਲ ਕੈਂਪ ਲਗਾ ਕੇ ਪੁੰਨ ਦੇ ਕਾਰਜ ਕਰ ਰਿਹਾ ਹੈ। ਇਹ ਕੈਂਪ ਡਾਕਟਰ ਪ੍ਰਭ ਹੀਰ ਦੀ ਸਮੁੱਚੀ ਟੀਮ ਵੱਲੋਂ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਹਨ। ਇਸ ਟੀਮ ਨੂੰ ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ ਸਿਵਲ ਹਸਪਤਾਲ ਮਾਹਿਲਪੁਰ ਵੱਲੋ ਹਰ ਤਰ੍ਹਾਂ ਦਾ ਭਰਪੂਰ ਸਹਿਯੋਗ ਦਿੱਤਾ ਜਾਂਦਾ ਹੈ।

ਡੇਰਾ ਰਤਨਪੁਰੀ ਜੇਜੋ ਦੁਆਬਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ. ਸਿਵਲ ਹਸਪਤਾਲ ਮਾਹਿਲਪੁਰ ਦੀਆਂ ਇਹਨਾਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਡੇਰੇ ਦੀ ਮੁੱਖ ਸੰਚਾਲਕਾ ਸੰਤ ਬੀਬੀ ਮੀਨਾ ਦੇਵੀ ਸਟੇਜ ਸੈਕਟਰੀ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾ ਸੁਸਾਇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਅਮਨਦੀਪ ਜੀ, ਸੰਤ ਜਸਵਿੰਦਰ ਸਿੰਘ ਡਾਂਡੀਆਂ, ਸੰਤ ਰਿਸ਼ੀ ਰਾਜ, ਡਾਕਟਰ ਰਾਜ ਕੁਮਾਰ ਚੱਬੇਵਾਲ ਮੈਂਬਰ ਪਾਰਲੀਮੈਂਟ, ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ ਸਮੇਤ ਸੰਤ ਮਹਾਂਪੁਰਸ਼ ਹਾਜ਼ਰ ਸਨ। 
ਇਸ ਮੌਕੇ ਡਾਕਟਰ ਜਸਵੰਤ ਸਿੰਘ ਥਿੰਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਲੋੜੀਂਦੇ ਕੰਮ ਕਾਰ ਕਰਦੇ ਹੋਏ ਸਮਾਜ ਭਲਾਈ ਦੇ ਕਾਰਜਾਂ ਵਿੱਚ ਵੀ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ।