ਕੇਂਦਰ ਦੀ ਮੋਦੀ ਸਰਕਾਰ ਅੱਤਵਾਦੀ ਸੰਗਠਨਾਂ ਵਿਰੁੱਧ ਕਰੇ ਸਖਤ ਕਾਰਵਾਈ - ਸਚਿਨ ਸ਼ਰਮਾ

ਪਟਿਆਲਾ, 17 ਜੂਨ - ਪੰਜਾਬ ਗਊ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਸਚਿਨ ਸ਼ਰਮਾ ਨੇ ਕਿਹਾ ਹੈ ਕਿ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤਇਬਾ ਵਰਗੇ ਅੱਤਵਾਦੀ ਸੰਗਠਨਾਂ ਵਿਰੁੱਧ ਕੇਂਦਰ ਦੀ ਮੋਦੀ ਸਰਕਾਰ ਸਖਤ ਤੋਂ ਸਖ਼ਤ ਕਾਰਵਾਈ ਕਰੇ। ਉਹਨਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕਰਦੇ ਹੋਏ ਕਿਹਾ ਜਿਸ ਤਰ੍ਹਾਂ ਸਾਡੇ ਮੰਦਰਾਂ, ਧਾਮਾਂ ਅਤੇ ਗੁਰਦੁਆਰਿਆਂ ਦੇ ਨਾਲ-ਨਾਲ ਰੇਲਵੇ

ਪਟਿਆਲਾ, 17 ਜੂਨ - ਪੰਜਾਬ ਗਊ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਸਚਿਨ ਸ਼ਰਮਾ ਨੇ ਕਿਹਾ ਹੈ ਕਿ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤਇਬਾ ਵਰਗੇ ਅੱਤਵਾਦੀ ਸੰਗਠਨਾਂ ਵਿਰੁੱਧ ਕੇਂਦਰ ਦੀ ਮੋਦੀ ਸਰਕਾਰ ਸਖਤ ਤੋਂ ਸਖ਼ਤ ਕਾਰਵਾਈ ਕਰੇ। ਉਹਨਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕਰਦੇ ਹੋਏ ਕਿਹਾ ਜਿਸ ਤਰ੍ਹਾਂ ਸਾਡੇ ਮੰਦਰਾਂ, ਧਾਮਾਂ ਅਤੇ ਗੁਰਦੁਆਰਿਆਂ ਦੇ ਨਾਲ-ਨਾਲ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਜਾ ਰਹੀ ਹੈ, ਇਹ ਸਭ ਬਹੁਤ ਹੀ ਨਿੰਦਣਯੋਗ ਹੈ।
 ਇਨਾਂ ਦੇਸ਼ ਅਤੇ ਸਮਾਜ ਵਿਰੋਧੀ ਤਾਕਤਾਂ ਨੂੰ ਸਬਕ ਸਿਖਾਉਣ ਦਾ ਕੰਮ ਪਹਿਲਾਂ ਵੀ ਮੋਦੀ ਸਰਕਾਰ ਨੇ ਕੀਤਾ ਸੀ ਤੇ ਅੱਜ ਫਿਰ ਇੱਕ ਵਾਰ ਤੋਂ ਇਹਨਾਂ ਅੱਤਵਾਦੀ ਸੰਗਠਨਾਂ ਨੂੰ ਸਬਕ ਸਿਖਾਉਣ ਦਾ ਸਮਾਂ ਆ ਗਿਆ ਹੈ। ਪੰਜਾਬ ਸੂਬਾ ਜੋ ਕਿ ਇਕ ਬਾਰਡਰ ਸੂਬਾ ਹੈ ਤੇ ਪਾਕਿਸਤਾਨ ਦੇ ਨਾਲ ਲੱਗਦਾ ਹੋਣ ਕਰਕੇ ਇਹਨਾਂ ਅੱਤਵਾਦੀ ਸੰਗਠਨਾਂ ਨੂੰ ਸਿੱਧੇ ਤੌਰ 'ਤੇ ਪਾਕਿਸਤਾਨ ਤੋਂ ਹਰ ਸੰਭਵ ਸਹਾਇਤਾ ਮਿਲਦੀ ਹੈ। ਉਥੇ ਹੀ ਹੁਣ ਇਹ ਲੋਕ ਪੰਜਾਬ ਦੀ ਸ਼ਾਂਤੀ  ਭੰਗ ਕਰਨ 'ਤੇ ਉਤਾਰੂ ਹਨ ਪਰ ਪੰਜਾਬ ਦੀ ਜਨਤਾ ਇਨਾਂ ਦੀਆਂ ਕੋਝੀਆਂ ਚਾਲਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ ਕਿਉਂਕਿ ਪੰਜਾਬ ਵਾਸੀਆਂ ਨੇ ਕਈ ਦਹਾਕੇ ਪਹਿਲਾਂ ਵੀ ਇਹ ਸੰਤਾਪ ਝੱਲਿਆ ਹੈ। 
ਉਹਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੇਂਦਰੀ ਸੁਰੱਖਿਆ ਏਜੰਸੀਆਂ ਦੁਆਰਾ ਇਹਨਾਂ ਅੱਤਵਾਦੀ ਸੰਗਠਨਾਂ ਦੇ ਮੱਦਦਗਾਰਾਂ ਦੀ ਜਲਦ ਤੋਂ ਜਲਦ ਧਰ ਪਕੜ ਸ਼ੁਰੂ ਹੋਵੇ ਅਤੇ  ਕੇਂਦਰ ਸੁਰੱਖਿਆ ਬਲਾਂ ਦੀ ਵੱਧ ਤੋਂ ਵੱਧ ਤੈਨਾਤੀ ਸਾਡੇ ਧਾਰਮਿਕ ਸਥਾਨਾਂ 'ਤੇ ਕੀਤੀ ਜਾਵੇ। ਅਗਲੇ ਮਹੀਨੇ ਤੋਂ ਸ਼੍ਰੀ ਅਮਰਨਾਥ ਯਾਤਰਾ ਸ਼ੁਰੂ ਹੋਣ ਵਾਲੀ ਹੈ ਅਤੇ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਜੰਮੂ ਕਸ਼ਮੀਰ ਵਿੱਚ ਅੱਤਵਾਦੀ ਘਟਨਾਵਾਂ ਵੱਧ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਕੇਂਦਰ ਸਰਕਾਰ ਤੋਂ ਬਹੁਤ ਉਮੀਦਾਂ ਹਨ, ਜਿਨਾਂ ਨੂੰ ਕੇਂਦਰ ਸਰਕਾਰ ਹਰ ਸੰਭਵ ਤਰੀਕੇ ਨਾਲ ਪੂਰਾ ਕਰੇਗੀ, ਇਹ ਮੇਰਾ ਪੂਰਨ ਵਿਸ਼ਵਾਸ ਹੈ।