ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਨਹਿਰੀ ਪਾਣੀ ਨਾਲ ਖੇਤੀ ਕਰਨ ਦਾ ਸੱਦਾ ਦਿੱਤਾ

ਨਵਾਂਸ਼ਹਿਰ - ਕਿਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਪਾਣੀ ਨੂੰ ਸਭ ਤੋਂ ਵੱਡਾ ਮਸਲਾ ਸਮਝਦੀ ਹੈ। ਨਵੀਆਂ ਤੇ ਪੁਰਾਣੀਆਂ ਸਰਕਾਰਾਂ ਇਸ ਤੇ ਸਿਰਫ ਸਿਆਸਤ ਕਰਦੀਆਂ ਰਹੀਆਂ ਹਨ, ਤੇ ਨਵੀਂ ਸਰਕਾਰ ਵੀ ਇਸੇ ਰਾਹ ਤੇ ਚੱਲ ਰਹੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਕੀਤਾ।

ਸੁਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਨਹਿਰਾਂ ਨਾਲ ਸਿੰਜਾਈ ਕਰ ਰਿਹਾ ਹੈ, ਪਰ ਜਮੀਨੀ ਪੱਧਰ ਤੇ ਹਕੀਕਤ ਵਿੱਚ ਅਜਿਹਾ ਹੋ ਨਹੀਂ ਰਿਹਾ। ਮੋਘੇ ਸੰਨ 1947 ਦੇ ਹਨ, ਅਸੀਂ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਾਂ ਕਿ ਧਰਤੀ ਹੇਠਲਾ ਪਾਣੀ ਖਤਮ ਹੋ ਰਿਹਾ ਹੈ, ਪਰ ਸਰਕਾਰਾਂ ਹਵਾ 'ਚ ਗੱਲਾਂ ਕਰ ਰਹੀਆਂ ਹਨ ਤੇ ਇਸ ਕਰਕੇ ਸਰਕਾਰ ਦੀ ਕਾਰਗੁਜਾਰੀ ਦਾ ਨਤੀਜਾ ਜੀਰੋ ਮੰਨ ਸਕਦੇ ਹਾਂ। ਸੁਰਿੰਦਰ ਸਿੰਘ ਬੈਂਸ ਨੇ ਕਿਸਾਨਾਂ ਨੂੰ ਧਰਤੀ ਹੇਠਲਾ ਕੀਮਤੀ ਪਾਣੀ ਆਪਣੀਆ ਅਗਲੀਆਂ ਆਉਣ ਵਾਲੀਆਂ ਪੀੜੀਆਂ ਲਈ ਬਚਾਉਣ ਦੀ ਅਪੀਲ ਵੀ ਕੀਤੀ। ਉਹਨਾਂ ਕਿਹਾ ਕਿ ਜਿਹਨਾਂ ਖੇਤਾਂ ਨੂੰ ਨਹਿਰੀ ਪਾਣੀ ਲੱਗਦਾ ਹੈ, ਜਾਂ ਲੱਗ ਸਕਦਾ ਹੈ ਉਥੇ ਆਪਾਂ ਕਿਸਾਨਾਂ ਨੂੰ ਕੋਈ ਅੜਿੱਕਾ ਨਹੀਂ ਪਾਉਣਾ ਚਾਹੀਦਾ, ਖਾਲਾਂ ਨਿੱਕਲਣ ਦੇਣ ਨੂੰ ਪਹਿਲ ਦੇਣੀ ਚਾਹੀਦੀ ਹੈ। 
ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਸਰਕਾਰ ਤੇ ਨਹਿਰੀ ਵਿਭਾਗ ਤੇ ਇਸਨੂੰ ਸੁਧਾਰਨ ਲਈ ਦਬਾਅ ਬਣਾਉਣਾ ਚਾਹੀਦਾ ਹੈ। ਉਹਨਾਂ ਖੇਤਾਂ 'ਚ ਨਹਿਰੀ ਪਾਣੀ ਨਾਲ ਖੇਤੀ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੱਦਾ ਦਿੱਤਾ। ਉਹਨਾਂ ਹਰ ਖੇਤ, ਹਰ ਘਰ ਨੂੰ ਨਹਿਰੀ ਪਾਣੀ ਮਿਲਣ ਦੀ ਆਵਾਜ ਉਠਾਉਣ ਦੀ ਮੰਗ ਕੀਤੀ।