ਸੱਤ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਫਲਤਾਪੂਰਵਕ ਸਮਾਪਤ

ਮਾਹਿਲਪੁਰ, 17 ਜੂਨ - ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਮਾਹਿਲਪੁਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸਕੂਲ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ 9 ਜੂਨ ਤੋਂ 15 ਜੂਨ ਤੱਕ 7 ਦਿਨਾਂ ਗੁਰਮਤਿ ਸਿਖਲਾਈ ਕੈਂਪ ਗੁਰਦੁਆਰਾ ਬਿਭੌਰ ਸਾਹਿਬ ਭਾਖੜਾ ਨੰਗਲ ਵਿਖੇ ਸਫਲਤਾਪੂਰਵਕ ਸੰਪੂਰਣ ਹੋਇਆ।

ਮਾਹਿਲਪੁਰ, 17 ਜੂਨ - ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਮਾਹਿਲਪੁਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸਕੂਲ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ 9 ਜੂਨ ਤੋਂ 15 ਜੂਨ ਤੱਕ 7 ਦਿਨਾਂ ਗੁਰਮਤਿ ਸਿਖਲਾਈ ਕੈਂਪ ਗੁਰਦੁਆਰਾ ਬਿਭੌਰ ਸਾਹਿਬ ਭਾਖੜਾ ਨੰਗਲ ਵਿਖੇ ਸਫਲਤਾਪੂਰਵਕ ਸੰਪੂਰਣ ਹੋਇਆ। 
ਇਸ ਸਬੰਧੀ ਜਾਣਕਾਰੀ ਦਿੰਦਿਆ ਜਥੇਦਾਰ ਹਰਬੰਸ ਸਿੰਘ ਸਰਹਾਲਾ ਖੁਰਦ ਅਤੇ ਜਗਜੀਤ ਸਿੰਘ ਗਣੇਸ਼ਪੁਰ ਜੀ ਨੇ ਦੱਸਿਆ ਕਿ ਕੈਂਪ ਦੀ ਆਰੰਭਤਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਕਿਲਿਆਂ ਦੀਆਂ ਯਾਤਰਾ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਨੂੰ ਇਨ੍ਹਾਂ ਇਤਿਹਾਸਕ ਅਸਥਾਨਾਂ ਦੇ ਮਾਣਮੱਤੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ ਗਿਆ। ਇਸ ਗੁਰਮਤਿ ਸਿਖਲਾਈ ਕੈਂਪ ਵਿੱਚ ਬੱਚਿਆਂ ਦੀਆਂ ਗੁਰਬਾਣੀ ਸੰਥਿਆ, ਦਸਤਾਰ ਸਿਖਲਾਈ ਅਤੇ ਸਿੱਖ ਮਾਰਸ਼ਲ ਆਰਟ ਗਤਕੇ ਦੀਆਂ ਕਲਾਸਾਂ ਲਗਵਾਈਆਂ ਗਈਆਂ। ਸਰਦਾਰ ਨਵਪ੍ਰੀਤ ਸਿੰਘ ਮੰਡਿਆਲਾ, ਬੀਬੀ ਗਗਨਦੀਪ ਕੌਰ ਖ਼ਾਲਸਾ, ਸਰਦਾਰ ਨਵਜੋਤ ਸਿੰਘ, ਪ੍ਰਿੰਸੀਪਲ ਚਰਨਜੀਤ ਸਿੰਘ, ਐਡਵੋਕੇਟ ਜਸਪ੍ਰੀਤ ਸਿੰਘ ਵਲੋਂ ਗੁਰਬਾਣੀ ਸਿਧਾਂਤ, ਸਿੱਖ-ਇਤਿਹਾਸ, ਸਿੱਖ ਰਹਿਤ ਮਰਯਾਦਾ ਤੇ ਸਿੱਖ ਮਾਰਸ਼ਲ ਆਰਟ-ਗਤਕੇ ਬਾਰੇ ਬੱਚਿਆਂ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ। ਹਰ ਰਾਤ ਸਿੱਖ ਧਰਮ ਦੇ ਗੌਰਵਮਈ ਇਤਿਹਾਸ ਨੂੰ ਰੂਪਮਾਨ ਕਰਦੀਆਂ ਧਾਰਮਿਕ ਫਿਲਮਾਂ ਵੀ ਵਿਖਾਈਆਂ ਗਈਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਲਹਿਰ ਅਧੀਨ ਬੱਚਿਆਂ ਦੇ ਸਾਹਮਣੇ 'ਸਿੰਘ ਸੂਰਮੇ' ਨਾਟਕ ਵੀ ਖੇਡਿਆ ਗਿਆ। ਬੱਚਿਆਂ ਦੇ ਪੇਟਿੰਗ, ਕੁਇਜ਼ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। 
ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ ਤੇ ਕੈਂਪ ਵਿੱਚ ਸ਼ਮੂਲੀਅਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ। ਕੈਂਪ ਦੇ ਆਖ਼ਰੀ ਦਿਨ ਭਾਖੜਾ ਡੈਮ ਦੀ ਯਾਤਰਾ ਕਰਵਾਈ ਗਈ। ਇਸ ਮੌਕੇ ਬੱਚਿਆਂ ਨੇ ਕੇਸ ਨਾ ਕਤਲ ਕਰਵਾਉਣ, ਤੇ ਬਾਣੀ ਤੇ ਬਾਣੇ ਨਾਲ ਜੁੜਨ ਦਾ ਅਹਿਦ ਲਿਆ। ਇਸ ਕੈਂਪ ਦੇ ਸਫ਼ਲ ਅਯੋਜਨ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਦਾਰ ਗੁਰਪ੍ਰੀਤ ਸਿੰਘ ਜੀ ਅਤੇ ਗੁਰਦੁਆਰਾ ਬਿਭੌਰ ਸਾਹਿਬ ਦੀ ਸਮੁੱਚੀ ਪ੍ਰਬੰਧਕ ਟੀਮ ਨੇ ਪੂਰਣ ਸਹਿਯੋਗ ਦਿੱਤਾ। 
ਇਸ ਸਮੇਂ ਰਣਵੀਰ ਸਿੰਘ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਜਿੰਦਰ ਸਿੰਘ ਨੰਗਲ ਖਿਲਾੜੀਆਂ, ਭਾਈ ਦਿਆਲ ਸਿੰਘ, ਮੈਡਮ ਸੁਰਿੰਦਰ ਕੌਰ, ਮਨਦੀਪ ਕੌਰ, ਜਸਪਾਲ ਕੌਰ, ਪ੍ਰਿੰ: ਰੁਪਿੰਦਰਜੋਤ ਸਿੰਘ, ਮਾਸਟਰ ਅਮਰੀਕ ਸਿੰਘ, ਮਾਸਟਰ ਸੁਰਿੰਦਰ ਸਿੰਘ, ਸਰਦਾਰ ਗੁਰਦੀਪ ਸਿੰਘ ਚੱਕ ਕਟਾਰੂ, ਦਸਤਾਰ ਕੋਚ ਸਰਬਜੀਤ ਸਿੰਘ ਸਾਬੀ, ਨਵਜੋਤ ਸਿੰਘ ਬੱਡੋਂ, ਗਗਨਦੀਪ ਸਿੰਘ ਜਿਆਣ, ਪਰਮਜੀਤ ਕੌਰ, ਬਲਬੀਰ ਸਿੰਘ ਮਨੌਲੀਆ, ਹਰਜੋਤ ਸਿੰਘ ਕਹਾਰਪੁਰ ਅਮਨਦੀਪ ਸਿੰਘ ਸਰਹਾਲਾ ਕਲਾਂ, ਸਤਨਾਮ ਸਿੰਘ ਲਕਸੀਹਾਂ, ਰਮਨਦੀਪ ਸਿੰਘ ਮਨੌਲੀਆ ਅਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।